ਪਟਿਆਲਾ: ਪੰਜਾਬ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਜਦੋਂ ਸਾਰ ਨਹੀਂ ਲਈ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਆਵਾਜ਼ ਨੂੰ ਬੁਲੰਦ ਕਰਨ ਲਈ ਵੀਰਵਾਰ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵੀਰਵਾਰ ਨੂੰ ਦੁਪਹਿਰ ਇੱਕ ਵਜੇ ਦੇ ਕਰੀਬ ਲੀਲਾ ਭਵਨ ਕੋਲ ਇਕੱਠੇ ਹੋਏ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵਲੋਂ ਸ਼ਹਿਰ ਚ ਰੋਸ ਮਾਰਚ ਕਰਦੇ ਹੋਏ ਸ਼ਹਿਰ ਦੇ ਫੁਹਾਰਾ ਚੌਕ ’ਤੇ ਇਕ ਘੰਟੇ ਦੇ ਕਰੀਬ ਜਾਮ ਲਗਾਇਆ ਗਿਆ। ਇਸ ਤੋਂ ਬਾਅਦ ਵੀ ਜਦੋਂ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਗੱਲ ਨਹੀਂ ਸੁਣੀ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਮੋਤੀ ਮਹਿਲ ਵੱਲ ਮਾਰਚ ਸ਼ੁਰੂ ਕੀਤਾ ਗਿਆ ਵਾਈਪੀਐਸ ਚੌਕ ’ਤੇ ਪਹੁੰਚੇ, ਜਿੱਥੇ ਬੇਰੁਜ਼ਗਾਰ ਅਧਿਆਪਕਾਂ ਨੂੰ ਭਾਰੀ ਪੁਲੀਸ ਬਲ ਲਗਾ ਕੇ ਰੋਕਿਆ ਗਿਆ ।
ਜਦੋਂ ਬੇਰੁਜ਼ਗਾਰ ਮੋਤੀ ਮਹਿਲ ਵੱਲ ਵਧਣ ਲੱਗੇ ਤਾਂ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਹੋਈ । ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੁਝ ਸਮਾਂ ਮੰਗਿਆ ਗਿਆ ਜਿਸ ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੈਅ ਸਮੇਂ ਦੌਰਾਨ ਮੀਟਿੰਗ ਦਾ ਪੱਤਰ ਨਹੀਂ ਦਿੱਤਾ ਜਾਂਦਾ ਤਾਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣਗੇ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਗਿਆ, ਜਿਸ ਨਾਲ ਕਿ ਬੀਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਪਟਨ ਦੇ ਹੱਕ ’ਚ ਨਿੱਤਰੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ