ਚੰਡੀਗੜ੍ਹ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜੋ: Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਭਾਗਵਤ ਗੀਤਾ ਦਾ ਸੰਦੇਸ਼