ਪਟਿਆਲਾ: ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਇਸ ਦੇ ਚੱਲਦੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਲਾਹਕਾਰਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਡਾ. ਪਿਆਰੇ ਲਾਲ ਗਰਗ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਪਿਆਰੇ ਲਾਲ ਗਰਗ ਨੇ ਕਿਹੈ ਕਿ ਉਨ੍ਹਾਂ ਦੀ ਨਵਜੋਤ ਸਿੰਘ ਸਿੱਧੂ ਨਾਲ ਇਸ ਮਸਲੇ ਨੂੰ ਲੈਕੇ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦੀ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਚਰਚਾ ਹੋਈ ਹੈ ਤੇ ਸਿੱਧੂ ਨੂੰ ਪੰਜਾਬ ਦੇ ਮੁੱਦਿਆਂ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਮਾਲਵਿੰਦਰ ਸਿੰਘ ਮਾਲੀ ਦੇ ਬਿਆਨ ਨੂੰ ਲੈਕੇ ਕਾਫੀ ਹੰਗਾਮਾ ਹੋ ਰਿਹਾ ਹੈ ਤਾਂ ਉਨ੍ਹਾਂ ਕਿਹਾ ਹੈ ਕਿ ਹੰਗਾਮਾ ਹੁੰਦਾ ਰਹੇਗਾ ਅਤੇ ਇਸ ਦਾ ਜਵਾਬ ਵੀ ਮਾਲਵਿੰਦਰ ਸਿੰਘ ਮਾਲੀ ਖੁਦ ਹੀ ਦੇਣਗੇ।
ਇਸ ਦੌਰਾਨ ਉਨ੍ਹਾਂ ਨਾਲ ਹੀ ਕਿਹੈ ਹੈ ਕਿ ਜੇ ਕੋਈ ਵੀ ਸਰਕਾਰ ਹੋਵੇ ਜਦੋਂ ਸਰਕਾਰ ਗਲਤ ਨੀਤੀਆਂ ਅਪਣਾਉਂਦੀ ਹੈ ਤਾਂ ਉਹ ਉਸਦੀ ਆਲੋਚਨਾ ਕਰਦੇ ਹਨ । ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜੇ ਕੋਈ ਸਰਕਾਰ ਚੰਗਾ ਕੰਮ ਕਰਦੀ ਹੈ ਤਾਂ ਉਹ ਸਰਕਾਰ ਦੀ ਤਾਰੀਫ ਵੀ ਕਰਦੇ ਹਨ।