ETV Bharat / state

Patiala Big News: ਗੁਰਦੁਆਰਾ ਦੇ ਕੰਪਲੈਕਸ ਅੰਦਰ ਔਰਤ ਦਾ ਗੋਲੀਆਂ ਮਾਰ ਕੇ ਕਤਲ, ਸਰੋਵਰ ਕੋਲ ਬੈਠ ਕੇ ਸ਼ਰਾਬ ਪੀਣ ਦੇ ਇਲਜ਼ਾਮ

author img

By

Published : May 15, 2023, 6:40 AM IST

Updated : May 15, 2023, 6:14 PM IST

ਗੁਰਦੁਆਰਾ ਦੂਖਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਬੈਠ ਕੇ ਇੱਕ ਔਰਤ ਵਲੋਂ ਸ਼ਰਾਬ ਪੀਤੀ ਜਾ ਰਹੀ ਸੀ ਜਿਸ ਦਾ ਇੱਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉੱਥੇ ਹੀ, ਇਸ ਘਟਨਾ ਵਿੱਚ ਇੱਕ ਸੇਵਾਦਾਰ ਜਖ਼ਮੀ ਹੋ ਗਿਆ ਹੈ।

Gurudwara Dukhniwaran Sahib
Gurudwara Dukhniwaran Sahib
Patiala Murder: ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਦੱਸੀ ਸਾਰੀ ਘਟਨਾ, ਜਖਮੀ ਨੌਜਵਾਨ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ

ਪਟਿਆਲਾ: ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਕੰਪਲੈਕਸ ਵਿੱਚ ਇਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੀ ਜੇਬ 'ਚੋਂ ਇਕ ਆਧਾਰ ਕਾਰਡ ਮਿਲਿਆ ਹੈ, ਜਿਸ 'ਚ ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਜੋਂ ਹੋਈ ਹੈ। ਉਸ ਦੀ ਜੇਬ 'ਚੋਂ ਇਕ ਤੰਬਾਕੂ ਦੀ ਪੂੜੀ ਅਤੇ ਸ਼ਰਾਬ ਦੀ ਬੋਤਲ ਮਿਲੀ ਸੀ। ਇਸ ਘਟਨਾ 'ਚ ਇਕ ਸੇਵਾਦਾਰ ਵੀ ਜ਼ਖਮੀ ਹੋਇਆ ਹੈ, ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਮੁਲਜ਼ਮ ਨਿਰਮਲਜੀਤ ਸਿੰਘ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਕਤ ਜ਼ਖਮੀ ਨੌਜਵਾਨ ਦੀ ਮਾਂ ਨੇ ਕਿਹਾ ਕਿ ਮੇਰਾ ਲੜਕਾ ਸੇਵਾ ਕਰਨ ਆਉਂਦਾ ਹੈ, ਕੀ ਹੋਇਆ, ਮੈਨੂੰ ਕੁਝ ਨਹੀਂ ਪਤਾ, ਮੈਂ ਇੱਥੇ ਹਸਪਤਾਲ ਆਈ ਹਾਂ।

ਮ੍ਰਿਤਕ ਮਹਿਲਾ ਅਲਕੋਹਲ ਪੀਣ ਦੀ ਸੀ ਆਦੀ: ਇਸ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਔਰਤ ਪਰਵਿੰਦਰ ਕੌਰ (32) ਸਰੋਵਰ ਕੋਲ ਬੈਠ ਕੇ ਸ਼ਰਾਬ ਪੀ ਰਹੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦਾ ਪਤਾ ਪੀਜੀ ਹੈ, ਹੁਣ ਉਹ ਉੱਥੇ 2-3 ਸਾਲ ਤੋਂ ਨਹੀਂ ਰਹਿੰਦੀ ਸੀ। ਔਰਤ ਦੇ ਪਰਿਵਾਰਕ ਮੈਂਬਰ ਅੱਗੇ ਨਹੀਂ ਆਏ। ਜਾਂਚ ਦੌਰਾਨ ਔਰਤ ਕੋਲੋਂ ਆਦਰਸ਼ ਨਸ਼ਾ ਛੁਡਾਓ ਕੇਂਦਰ, ਫੈਕਟਰੀ ਏਰੀਆ ਪਟਿਆਲਾ ਦੀ ਪਰਚੀ ਬਰਾਮਦ ਹੋਈ। ਉਥੋਂ ਜਾਂਚ ਕਰਨ 'ਤੇ ਪਤਾ ਲੱਗਾ ਕਿ ਇਹ ਔਰਤ ਸ਼ਰਾਬ ਪੀਣ ਦੀ ਆਦੀ ਸੀ। ਡਾਕਟਰ ਨੇ ਲਿਖਿਆ ਹੈ ਕਿ ਉਹ ਡਿਪਰੈਸ਼ਨ ਵਿੱਚ ਸੀ, ਉਸ ਦਾ ਮੂਡ ਸਵਿੰਗ ਰਹਿੰਦਾ ਸੀ। ਇਹ ਔਰਤ ਬੀਤੇ ਦਿਨ ਜ਼ੀਰਕਪੁਰ ਤੋਂ ਬੱਸ ਵਿੱਚ ਬੈਠ ਕੇ ਪਟਿਆਲਾ ਆਈ ਸੀ। ਉਥੇ ਹੀ ਉਹਨਾਂ ਨੇ ਦੱਸਿਆ ਕਿ ਜਿਸ ਰਿਵਾਲਵਰ ਤੋਂ ਗੋਲੀ ਚਲਾਈ ਗਈ, ਉਹ ਲਾਇਸੈਂਸੀ ਹੈ। ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ

ਗੋਲੀ ਚਲਾਉਣ ਵਾਲਾ ਨਿਰਮਲਜੀਤ ਧਾਰਮਿਕ ਬਿਰਤੀ ਵਾਲਾ ਵਿਅਕਤੀ ਹੈ। ਸਵੇਰੇ-ਸ਼ਾਮ ਗੁਰਦੁਆਰੇ ਆਉਂਦਾ ਸੀ। ਉਸ ਨੂੰ ਪਤਾ ਲੱਗਾ ਕਿ ਉਕਤ ਔਰਤ ਗੁਰਦੁਆਰੇ ਦੇ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਉਸ ਨੇ ਗੁੱਸੇ 'ਚ ਇਹ ਕਦਮ ਚੁੱਕਿਆ। ਅਸੀਂ ਹੁਣ ਤੱਕ ਜੋ ਜਾਂਚ ਕੀਤੀ ਹੈ। ਸੀਸੀਟੀਵੀ ਦੇਖਿਆ ਤਾਂ ਪਤਾ ਲੱਗਾ ਕਿ ਕੱਲ੍ਹ (ਐਤਵਾਰ) ਇਹ ਔਰਤ ਜ਼ੀਰਕਪੁਰ ਤੋਂ ਬੱਸ ਵਿੱਚ ਇਕੱਲੀ ਹੀ ਪਟਿਆਲਾ ਪਹੁੰਚੀ ਸੀ।
ਮੁਲਜ਼ਮ ਨੇ 5 ਫਾਇਰ ਕੀਤੇ: ਨਿਰਮਲਜੀਤ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਔਰਤ ਨੂੰ ਤਿੰਨ ਗੋਲੀਆਂ ਲੱਗੀਆਂ, ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲੱਗੀ। ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਔਰਤ ਬਾਰੇ ਪਤਾ ਲੱਗਣ ਤੋਂ ਬਾਅਦ ਮੁਲਜ਼ਮ ਉਸ ਨੂੰ ਮਾਰਨ ਦੀ ਤਾਕ ਵਿੱਚ ਸੀ।

ਕਤਲ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ: ਅਨਾਜ ਮੰਡੀ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਅਤੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦਾ ਰਿਵਾਲਵਰ ਵੀ ਜ਼ਬਤ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਮੁਲਜ਼ਮ ਨੇ ਕਤਲ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ ਹੈ। ਪੁਲਿਸ ਤੱਥਾਂ ਦੀ ਪੁਸ਼ਟੀ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

  1. ਇਸ ਜ਼ਹਿਰੀਲੇ ਸੱਪ ਨੂੰ ਪਸੰਦ ਹੈ ਮਨੁੱਖੀ ਗਰਮੀ, ਬੈੱਡਰੂਮ ਨੂੰ ਬਣਾਉਂਦਾ ਹੈ ਘਰ
  2. ਉਤਰਾਖੰਡ ਚਾਰਧਾਮ ਯਾਤਰਾ 'ਚ ਪਹੁੰਚ ਰਹੇ ਸ਼ਰਧਾਲੂ, 8.31 ਲੱਖ ਤੋਂ ਪਾਰ ਪਹੁੰਚੀ ਸ਼ਰਧਾਲੂਆਂ ਦੀ ਗਿਣਤੀ
  3. Himachal Accident News: 150 ਮੀਟਰ ਖਾਈ 'ਚ ਡਿੱਗਿਆ ਕੈਂਟਰ, ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 6 ਦੀ ਮੌਤ

ਪ੍ਰਬੰਧਕ ਦੇ ਕਮਰੇ 'ਚ ਹੋਈ ਫਾਇਰਿੰਗ, ਮੁਲਜ਼ਮ ਪ੍ਰਾਪਟੀ ਡੀਲਰ: ਇਹ ਘਟਨਾ ਬੀਤੀ ਰਾਤ 9:15 ਵਜੇ ਦੇ ਕਰੀਬ ਦੁਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਹੋਈ। ਦਰਅਸਲ, ਮਹਿਲਾ ਕੋਲੋਂ ਤੰਬਾਕੂ ਦੀ ਪੁੜੀ ਤੇ ਸ਼ਰਾਬ ਮਿਲਣ ਉੱਤੇ, ਉਸ ਨੂੰ ਮੈਨੇਜਰ ਦੇ ਕਮਰੇ ਵਿੱਚ ਲਿਜਾਇਆ ਜਾ ਰਿਹਾ ਸੀ। ਉਸ ਨੂੰ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਂਦੇ ਸਮੇਂ ਨਿਰਮਲਜੀਤ ਸਿੰਘ ਨਾਮ ਦੇ ਵਿਅਕਤੀ ਨੇ ਆਪਣੀ 32 ਬੋਰ ਦੀ ਲਾਇਸੈਂਸੀ ਰਿਵਾਲਵਰ ਨਾਲ ਮਹਿਲਾ ਉੱਤੇ ਫਾਇਰ ਕਰ ਦਿੱਤਾ। ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲੇ ਨਿਰਮਲਜੀਤ ਸਿੰਘ ਸੈਣੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸੂਚਨਾ ਮਿਲਣ ਉੱਤੇ ਪੁਲਿਸ ਮੌਕੇ ਉੱਤੇ ਗੁਰਦੁਆਰਾ ਸਾਹਿਬ ਪਹੁੰਚੀ, ਜਿੱਥੇ ਉਸ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਨੇ ਹਸਪਤਾਲ ਵਿੱਚ ਭਰਤੀ ਸੇਵਾਦਾਰ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰਦਿਆਂ, ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Last Updated : May 15, 2023, 6:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.