ਪਟਿਆਲਾ: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜ਼ਮੀਨ ਤੇ ਦਲਿਤ ਮਜ਼ਦੂਰਾਂ ਅਤੇ ਕਰਜ਼ੇ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਵੱਲ ਪੈਦਲ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੇ ਵੱਲੋਂ ypsਚੌਕ ਦੇ ਬਾਹਰ ਬੈਠੇ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਦੇ ਵਿੱਚ ਪੁਲਿਸ ਮੌਕੇ ਤੇ ਪਹੁੰਚੀ ਤੇ ਪ੍ਰਦਰਸ਼ਨਕਾਰੀਆਂ ਨੂੰ ਮੋਤੀ ਮਹਿਲ ਦੇ ਵੱਲ ਅੱਗੇ ਵਧਣ ਤੋਂ ਰੋਕਿਆ।
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ 'ਤੇ ਰੋਕ ਲਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਖਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਤੇ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਦੱਸੀਆਂ ਅਤੇ ਕਿਹਾ ਕਿ ਦਲਿਤਾਂ ਦੀ ਪੰਚਾਇਤੀ ਜ਼ਮੀਨ ਦਲਿਤਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਦੇ ਹੇਠਾਂ, ਘਰਾਂ ਦੇ ਮਾਲਕ ਨੂੰ ਦਿੱਤਾ ਜਾਣਾ ਚਾਹੀਦਾ ਹੈ।
ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਬਿਜਲੀ ਦਾ ਬਿੱਲ 2020 ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।