ETV Bharat / state

ਹਾਈਡਾਈਲ ਚੈਨਲ ਨਹਿਰ ਦੀ ਰੇਲਿੰਗ ਟੁੱਟਣ ਕਾਰਨ ਹੋ ਸਕਦਾ ਹੈ ਵੱਡਾ ਹਾਦਸਾ

author img

By

Published : Mar 6, 2021, 2:14 PM IST

ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਜੋ ਨੰਗਲ ਤੋਂ ਸ੍ਰੀ ਕੀਰਤਪੁਰ ਸਾਹਿਬ ਤੱਕ 34 ਕਿਲੋਮੀਟਰ ਲੰਬੀ ਹੈ ਅਤੇ ਜ਼ਿਆਦਾਤਰ ਨਹਿਰ ਦੇ ਪੁਲਾਂ ਦੀ ਰੇਲਿੰਗ ਟੁੱਟੀ ਹੋਈ ਹੈ, ਜੋ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਰਹੀਆਂ ਹਨ।

ਤਸਵੀਰ
ਤਸਵੀਰ

ਸ੍ਰੀ ਅਨੰਦਪੁਰ ਸਾਹਿਬ: ਹਾਈਡਲ ਚੈਨਲ ਨਹਿਰ ਜੋ ਨੰਗਲ ਤੋਂ ਕੀਰਤਪੁਰ ਸਾਹਿਬ ਵੱਲ ਆਉਂਦੀ ਹੈ, ਜਿਸ 'ਤੇ ਬਣੇ ਪੁਲਾਂ ਦੀ ਹਾਲਤ ਪੂਰੀ ਤਰ੍ਹਾਂ ਖਸਤਾ ਹੋ ਚੁੱਕੀ ਹੈ। ਕਈ ਪੁਲਾਂ ਦੀ ਰੇਲਿੰਗ ਟੁੱਟ ਚੁੱਕੀ ਹੈ, ਜੋ ਕਿਸੇ ਵੱਡੇ ਹਾਦਸੇ ਨੂੰ ਸੱਦਾ ਦਿੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਨਹਿਰ ਦੇ ਦੋਵੇਂ ਪਾਸੇ ਬਣੀਆਂ ਸਲੈਬਾਂ 'ਤੇ ਵੀ ਵੱਡੇ ਦਰਖ਼ਤ ਖੜੇ ਹਨ, ਜਿਸ ਨਾਲ ਨਹਿਰ ਦੀਆਂ ਸਲੈਬਾਂ ਖਿਸਕਣ ਦਾ ਖ਼ਤਰਾ ਹੈ ਉਥੇ ਹੀ ਸੜਕੀ ਹਾਦਸੇ ਹੋਣ ਦਾ ਵੀ ਖ਼ਤਰਾ ਬਣਦਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਕਿ ਰੇਲਿੰਗ ਟੁੱਟਣ ਕਾਰਨ ਕਈ ਹਾਦਸੇ ਹੋਣ ਦਾ ਖ਼ਤਰਾ ਹੈ, ਕਿਉਂਕਿ ਰੋਜ਼ਾਨਾ ਉਹ ਤੇ ਉਨ੍ਹਾਂ ਦੇ ਬੱਚੇ ਇਨਾਂ ਰਸਤਿਆਂ ਤੋਂ ਗੁਜ਼ਰਦੇ ਹਨ, ਜਿਸ ਕਾਰਨ ਹਰ ਸਮੇਂ ਉਨ੍ਹਾਂ ਦੇ ਮਨਾਂ 'ਚ ਡਰ ਰਹਿੰਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਰੇਲਿੰਗ ਟੁੱਟੀ ਹੋਣ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ 'ਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਵੀ ਕੀਤੀ ਹੈ ਕਿ ਪੁਲਾਂ ਦੀ ਅਤੇ ਰੇਲਿੰਗ ਦੀ ਮੁਰੰਮਤ ਕੀਤੀ ਜਾਵੇ ਅਤੇ ਨਹਿਰ ਦੇ ਆਲੇ-ਦੁਆਲੇ ਸਫ਼ਾਈ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

ਇਸ ਸਬੰਧੀ ਨਹਿਰੀ ਵਿਭਾਗ ਦੇ ਐਕਸੀਅਨ ਦਾ ਕਹਿਣਾ ਕਿ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਹੈ ਅਤੇ ਰੇਲਿੰਗਾਂ ਦੇ ਕੰਮਾਂ ਦਾ ਅਨੁਮਾਨ ਲਗਾ ਕੇ ਉੱਚ ਅਧਿਕਾਰੀਆਂ ਨੂੰ ਭੇਜਿਆ ਜਾ ਚੁੱਕਾ ਹੈ, ਜੋ ਪੈਸੇ ਜਾਰੀ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਵਿਭਾਗ ਕੋਲ ਕਰਮਚਾਰੀਆਂ ਦੀ ਘਾਟ ਹੋਣ ਕਾਰਨ ਇਸ ਦੇ ਆਲੇ ਦੁਆਲੇ ਸਮੇਂ ’ਤੇ ਸਫ਼ਾਈ ਨਹੀਂ ਹੁੰਦੀ , ਕਿਉਂਕਿ ਨੰਗਲ ਤੋਂ ਕੀਰਤਪੁਰ ਸਾਹਿਬ ਤੱਕ 34 ਕਿਲੋਮੀਟਰ ਸੜਕ ਲਈ ਉਨ੍ਹਾਂ ਕੋਲ ਮਹਿਜ਼ 6 ਕਰਮਚਾਰੀ ਹੀ ਹਨ।

ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਦੇ 100 ਦਿਨ LIVE, ਕਿਸਾਨ ਅੱਜ ਕਰਨਗੇ KMP ਐਕਸਪ੍ਰੈਸ ਵੇਅ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.