ETV Bharat / state

‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਗੁਰੂ ਘਰ ਦੀ ਬੇਅਦਬੀ ਨੂੰ ਲੈਕੇ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ ਇਸ ਬੇਅਦਬੀ ਲਈ ਸਿਰਸਾ ਸਾਧ ਜ਼ਿੰਮੇਵਾਰ ਹੈ।

‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’
‘ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ’
author img

By

Published : Sep 15, 2021, 7:39 PM IST

Updated : Sep 15, 2021, 9:55 PM IST

ਸ੍ਰੀ ਅਨੰਦਪੁਰ ਸਾਹਿਬ: ਦੋ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਗੁਰੂ ਘਰ ਦੀ ਬੇਅਦਬੀ ਨੂੰ ਲੈਕੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ ਇਸ ਬੇਅਦਬੀ ਲਈ ਸਿਰਸਾ ਸਾਧ ਜ਼ਿੰਮੇਵਾਰ ਹੈ। ਅਤੇ ਬੇਅਦਬੀ ਕਰਨ ਵਾਲੇ ਮੁਲਜ਼ਮ ਡੇਰਾ ਸਿਰਸਾ ਵਾਲੇ ਸਾਧ ਦਾ ਚੇਲਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਦਾ ਪਿਤਾ ਅਮਰੀਕਾ (USA) ਰਹਿੰਦਾ ਹੈ ਅਤੇ ਮੁਲਜ਼ਮ ਦਾ ਪਿਤਾ ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਹੈ।

ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਗਰਮਖਿਆਲੀਆ ਨੂੰ ਆਖਿਆ ਕਿ ਉਹ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਧਰਨਾ ਦੇਣ ਦੀ ਬਜਾਏ ਜ਼ਿਲ੍ਹਾ ਰੂਪਨਗਰ (District Rupnagar) ਦੇ ਐੱਸ.ਐੱਸ.ਪੀ. (S.S.P.) ਅੱਗੇ ਗੁਹਾਰ ਲਗਾਉਣ ਤਾਂ ਜੋ ਮੁਲਜ਼ਮ ਖ਼ਿਲਾਫ਼ ਐਕਸ਼ਨ ਲੈਣ ਲਈ ਪ੍ਰਸ਼ਾਸਨ ‘ਤੇ ਪੰਜਾਬ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਨੂੰ ਆਪਸ ਵਿੱਚ ਭਿੜਾਉਣ ਲਈ ਕਈ ਏਜੰਸੀਆ (Agencies) ਮਿਲੀਆਂ ਹੋਈਆਂ ਹਨ। ਜੋ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਤਾਂ ਜੋ ਪੰਜਾਬ ਵਿੱਚ ਏਕਤਾ ਨੂੰ ਭੰਗ ਕਰਕੇ ਪੰਜਾਬੀਆਂ ਨੂੰ ਆਪਸ ਵਿੱਚ ਲੜਾਇਆ ਜਾਵੇ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ

ਇਸ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਨੂੰ ਸਾਰਿਆ ਨੂੰ ਮੁੱਖ ਮੁੱਦੇ ਤੋਂ ਭੜਕਣਾ ਨਹੀਂ ਚਾਹੀਦਾ ਸਗੋਂ ਆਪਸ ਵਿੱਚ ਮਿਲ ਕੇ ਲਗਾਤਾਰ ਹੋ ਰਹੀਆਂ ਗੁਰੂ ਘਰਾਂ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਰਣਨੀਤੀਆ ਤਿਆਰ ਕਰਨੀਆ ਚਾਹੀਦੀਆਂ ਹਨ।

ਗੁਰੂ ਘਰ ਦੇ ਸੇਵਾਦਾਰਾਂ ਦੀ ਵੀ ਬੀਬੀ ਜਗੀਰ ਕੌਰ ਵੱਲੋਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਮੌਕੇ ‘ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰਨ ਸੇਵਾਦਾਰਾਂ ਦੀ ਸੂਝ-ਬੂਝ ਦਾ ਪ੍ਰਤੀਕ ਹੈ।

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ‘ਤੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਮੁਲਜ਼ਮ ਨੁੰ ਬਚਾਉਣ ਵਿੱਚ ਮੁਲਜ਼ਮ ਦੀ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ਨੂੰ ਇਸ ਹਰਕਤ ਲਈ ਪੰਜਾਬ ਦੇ ਲੋਕਾਂ ਅਤੇ ਸਿੱਖ ਕਦੇ ਮੁਆਫ਼ ਨਹੀਂ ਕਰਨਗੇ।

ਇਹ ਵੀ ਪੜ੍ਹੋ:ਲੁਧਿਆਣਾ ਦੀ ਕਾਵੇਰੀ ਨੂੰ ਮਿਲਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਵਾਂ ਜੀਵਨ, ਜਾਣੋ ਕਿਵੇਂ

Last Updated : Sep 15, 2021, 9:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.