ਰੂਪਨਗਰ: ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸਹੀ ਸਿਹਤ ਸੇਵਾਵਾਂ ਦੇਣ ਲਈ 271 ਡਾਕਟਰਾਂ ਦੀ ਭਰਤੀ ਕੀਤੀ ਹੈ। ਉਥੇ ਹੀ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕ ਆਪਣੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।
ਨਵੇਂ ਮੁਹੱਲਾ ਕਲੀਨਿਕ : ਇਸੇ ਲੜੀ ਤਹਿਤ ਸਥਾਨਕ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜ ਨਵੇਂ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹੈ। ਜਿਨ੍ਹਾਂ ਵਿੱਚ ਨੰਗਲ, ਭਲਾਣ, ਢੇਰ, ਸਾਹਜੋਵਾਲ, ਅਤੇ ਕੀਰਤਪੁਰ ਸਾਹਿਬ ਸ਼ਾਮਲ ਹਨ ਅਤੇ ਇਨ੍ਹਾਂ ਸਾਰਿਆਂ ਦਾ ਉਦਘਾਟਨ 27 ਜਨਵਰੀ ਨੂੰ ਕੀਤਾ ਜਾਵੇਗਾ।ਇਨ੍ਹਾਂ ਸਾਰੇ ਆਮ ਆਦਮੀ ਕਲੀਨਿਕਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਸਥਾਨਕ ਲੋਕਾਂ ਵੱਲੋਂ ਫੈਸਲੇ ਦਾ ਸੁਆਗਤ: ਇਸ ਮੌਕੇ ਸਥਾਨਕ ਵਾਸੀ ਕੇਹਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਇਧਰ-ਉਧਰ ਭਟਕਣਾ ਨਹੀਂ ਪਵੇਗਾ। ਉਨ੍ਹਾਂ ਸਰਕਾਰ ਦੇ ਇਸ ਫੈਸਲੇ ਨੂੰ ਸਲਾਘਾਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੌਲੀ ਹੌਲੀ ਸਾਰੇ ਕੰਮ ਕਰ ਰਹੀ ਹੈ। ਸਰਕਾਰ ਦੇ ਸਾਰੇ ਮੰਤਰੀ ਆਪਣੇ ਆਪਣੇ ਵਿਭਾਗਾਂ ਵਿੱਚ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।
ਕੰਮ ਕਰਨ ਵਾਲੀ ਸਰਕਾਰ: ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਭਗਵੰਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਦੋਂ ਤੋਂ ਹੀ ਵੱਖ-ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਜਾਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਵਿਭਾਗਾਂ 'ਚ ਕੁਝ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਜਦਕਿ ਇਸ ਤੋਂ ਪਹਿਲਾਂ ਜਿਸ ਵੀ ਪਾਰਟੀ ਦੀ ਸਰਕਾਰ ਬਣੀ ਉਹ ਚਾਰ ਸਾਲ ਆਰਾਮ ਕਰਦੀ ਸੀ। ਜਦਕਿ ਪਿਛਲੇ ਸਾਲਾਂ 'ਚ ਨੀਂਹ ਪੱਥਰ ਤੇ ਉਦਘਾਟਨ ਵੀ ਕਰਦੀ ਸੀ ਪਰ ਇਸ ਸਰਕਾਰ ਨੇ ਇਹ ਪ੍ਰਥਾ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਹ ਸਭ ਸਥਾਨਕ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ।
ਇਹ ਵੀ ਪੜ੍ਹੋ:- ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: CM ਮਾਨ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਨੇ ਨਹੀਂ ਚੁੱਕਿਆ ਧਰਨਾ, ਲਿਖਤੀ ਨੋਟੀਫਿਕੇਸ਼ਨ ਦੀ ਕਰ ਰਹੇ ਮੰਗ