ਰੋਪੜ: ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਇਹ ਮੀਂਹ ਕਿਸਾਨਾਂ ਲਈ ਵੀ ਲਾਹੇਵੰਦ (Rain is also beneficial for farmers) ਸਾਬਿਤ ਹੋ ਰਿਹਾ ਹੈ, ਪਰ ਰੋਪੜ ਜ਼ਿਲ੍ਹੇ ਦੇ ਪਿੰਡ ਝੱਲੀਆਂ ਕਲਾਂ (Village Jhalian Kalan in Ropar district) ਦੇ ਇੱਕ ਕਿਸਾਨ ਲਈ ਇਹ ਮੀਂਹ ਆਫ਼ਤ ਬਣ ਗਿਆ ਹੈ। ਜਤਿੰਦਰ ਸਿੰਘ ਨਾਮ ਦੇ ਇਸ ਕਿਸਾਨ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਉਸ ਦੀ ਕਰੀਬ 60 ਏਕੜ ਝੋਨੇ ਦੀ ਫਸਲ ਡੁੱਬ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਬਾਰੇ ਉਸ ਨੇ ਸਥਾਨਕ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾਇਆ ਹੈ, ਪਰ ਅਫਸੋਸ ਹਾਲੇ ਤੱਕ ਪ੍ਰਸ਼ਾਸਨ ਦਾ ਇੱਕ ਵੀ ਅਧਿਕਾਰੀ ਇੱਥੇ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਇੱਥੇ ਮੀਂਹ ਕਾਰਨ ਕਰੀਬ 100 ਏਕੜ ਦੇ ਕਰੀਬ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ ਦੀ ਮਾਰ ਹੇਠ ਹੈ ਅਤੇ ਹੁਣ ਉਹ ਨੁਕਸਾਨ ਹੋ ਗਿਆ ਹੈ, ਜੋ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ, ਮਾਨ ਸਰਕਾਰ ਵੱਲੋਂ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ, ਜਾਣੋ ਕਿਹੜੇ...
ਉਨ੍ਹਾਂ ਕਿਹਾ ਕਿ ਕਿਸਾਨ (Farmers) ਖੁਦ ਹੀ ਆਪਣੇ ਖੇਤਾਂ ਵਿੱਚ ਪਾਣੀ ਕੱਢਣ ਦੇ ਲਈ ਆਪਣੇ ਪੱਲੇ ਤੋਂ ਖਰਚ ਕਰ ਰਹੇ ਹਨ। ਜਿਸ ਕਾਰਨ ਕਿਸਾਨਾਂ ਦਾ ਖਰਚ ਹੋ ਵੀ ਵੱਧ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧਿਆ ਕਿਹਾ ਕਿ ਜੋ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਆਰਥਿਕ ਪੱਥਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉਹ ਅੱਜ ਕਿਸਾਨਾਂ ਦੀ ਸਾਰ ਵੀ ਨਹੀਂ ਲੈ ਰਹੀ।
ਇਹ ਵੀ ਪੜ੍ਹੋ: ਸੰਗਰੂਰ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕਾਬੂ