ਰੂਪਨਗਰ: ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਲਗਾਤਾਰ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।
ਦਿਨ ਸ਼ਨਿਚਰਵਾਰ ਨੂੰ 8 ਨਵੇਂ ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਜਿੰਨ੍ਹਾਂ ਵਿੱਚੋਂ 7 ਮਰੀਜ਼ ਇੱਕੋ ਹੀ ਪਰਿਵਾਰ ਦੇ ਨਾਲ ਸਬੰਧਿਤ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਮੀਡੀਆ ਦੇ ਨਾਲ ਸਾਂਝੀ ਕੀਤੀ ਗਈ ਹੈ। ਹੁਣ ਜ਼ਿਲ੍ਹੇ ਦੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ।
ਨਵੇਂ ਆਏ 8 ਮਰੀਜ਼ਾਂ ਦੇ ਵਿੱਚ ਜਿੱਥੇ 7 ਮਰੀਜ਼ ਇੱਕੋ ਪਰਿਵਾਰ ਦੇ ਨਾਲ ਸਬੰਧਤ ਹਨ, ਉਥੇ ਹੀ 1 ਕੋਰੋਨਾ ਮਰੀਜ਼ ਸਿਹਤ ਵਰਕਰ ਦੱਸਿਆ ਜਾ ਰਿਹਾ ਹੈ ਅਤੇ ਇਹ ਸਾਰੇ 8 ਮਰੀਜ਼ ਰੂਪਨਗਰ ਦੇ ਪਿੰਡ ਮਨਸੂਹਾ ਦੇ ਨਾਲ ਸਬੰਧਿਤ ਹਨ।
ਕੋਰੋਨਾ ਮਰੀਜ਼ਾਂ ਦਾ ਇਲਾਜ ਰਾਜਪੁਰਾ ਦੇ ਗਿਆਨ ਸਾਗਰ ਮੈਡੀਕਲ ਹਸਪਤਾਲ ਦੇ ਵਿੱਚ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 59 ਮਰੀਜ਼ ਕੋਰੋਨਾ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਾਬੰਦੀ ਦੌਰਾਨ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਵਾਰ-ਵਾਰ ਹੱਥ ਧੋਣਾਂ ਨੂੰ ਯਕੀਨੀ ਬਣਾਉਣ ਅਤੇ ਬਿਨਾਂ ਮਤਲਬ ਤੋਂ ਘਰੋਂ ਬਾਹਰ ਨਾ ਨਿਕਲਣ।
ਕਾਬਲੇਗੌਰ ਹੈ ਕਿ ਜ਼ਿਲ੍ਹੇ ਦੇ ਵਿੱਚ ਪਿਛਲੇ ਸਮੇਂ ਦੌਰਾਨ ਇੱਕ ਕੋਰੋਨਾ ਮਰੀਜ਼ ਦੀ ਮੌਤ ਹੋ ਚੁੱਕੀ ਹੈ ਅਤੇ 59 ਮਰੀਜ਼ ਕੋਰੋਨਾ ਪੌਜ਼ੀਟਿਵ ਤੋਂ ਠੀਕ ਹੋ ਕੇ ਆਪਣੇ ਘਰ ਵੀ ਪਰਤ ਚੁੱਕੇ ਹਨ।