ਰੋਪੜ: ਨੂਰਪੁਰ ਬੇਦੀ ਦੇ ਪਿੰਡ ਬਟਾਲਾ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਕੱਲ੍ਹ ਦੇਰ ਸ਼ਾਮ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਮ੍ਰਿਤਕ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਦੀ ਨਗਰ ਕੌਂਸਲ ਵਿਖੇ ਬਤੌਰ ਸਫ਼ਾਈ ਸੇਵਕ ਪੱਕੇ ਤੌਰ ਉੱਤੇ ਨੌਕਰੀ ਕਰਦਾ ਸੀ। ਦੱਸ ਦਈਏ ਖੁਦਕੁਸ਼ੀ ਕਰਨ ਵਾਲਾ ਨੌਜਵਾਨ ਗੂੰਗਾ ਅਤੇ ਬਹਿਰਾ ਸੀ । ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਹੀ ਨੌਜਵਾਨ ਨੇ ਉਨ੍ਹਾਂ ਦੱਸਿਆ ਸੀ ਕਿ ਦਫਤਰ ਦੇ ਕੁੱਝ ਅਫਸਰ ਅਤੇ ਮੁਲਾਜ਼ਮ ਉਸ ਨੂੰ ਜਾਣ-ਬੁੱਝ ਕੇ ਤੰਗ ਪਰੇਸ਼ਾਨ ਕਰਦੇ ਹਨ।
ਦਿਮਾਗੀ ਤੌਰ ਉੱਤੇ ਪਰੇਸ਼ਾਨ: ਉਸ ਨੂੰ ਕਈ ਬਾਰੀ ਜਾਣ-ਬੁੱਝ ਕੇ ਛੁੱਟੀ ਦੌਰਾਨ ਡਿਊਟੀ ਉੱਤੇ ਬੁਲਾਇਆ ਜਾਂਦਾ ਸੀ ਅਤੇ ਉਸ ਨੂੰ ਨਜਾਇਜ਼ ਤੌਰ ਉੱਤੇ ਹੀ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ । ਪਰਿਵਾਰ ਵਾਲਿਆਂ ਮੁਤਬਿਕ ਜਿਨ੍ਹਾਂ ਉੱਤੇ ਨੌਜਵਾਨ ਨੇ ਖੁਦਕੁਸ਼ੀ ਤੋਂ ਪਹਿਲਾਂ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਵਿੱਚ ਸੈਨੇਟਰੀ ਇੰਸਪੈਕਟਰ ਮਦਨ ਲਾਲ , ਸਫ਼ਾਈ ਸੇਵਕ ਧਰਮਬੀਰ ਉਰਫ ਬੰਟੀ ਅਤੇ 2 ਹੋਰ ਕਰਮਚਾਰੀ ਸ਼ਾਮਿਲ ਹਨ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਦਾ ਇਨਸਾਫ਼ ਮਿਲਣਾ ਚਾਹੀਦਾ ਹੈ ।
ਤਰਸ ਦੇ ਅਧਾਰ ਉੱਤੇ ਮਿਲੀ ਸੀ ਨੌਕਰੀ: ਪਰਿਵਾਰ ਵਾਲਿਆਂ ਦੇ ਮੁਤਾਬਿਕ ਦਫ਼ਤਰ ਦੇ ਕੁੱਝ ਮੁਲਾਜ਼ਮ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਜਿਸ ਕਰਕੇ ਉਸ ਨੇ ਆਤਮ ਹੱਤਿਆ ਕੀਤੀ ਅਤੇ ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ 2 ਮੁਲਾਜ਼ਮਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ । ਜਿਹਨਾਂ ਵਿੱਚ ਸੈਨੇਟਰੀ ਇੰਸਪੈਕਟਰ ਸਹਿਤ ਤਿੰਨ ਹੋਰ ਮੁਲਾਜ਼ਮ ਸ਼ਾਮਲ ਹਨ ਅਤੇ ਦੋ ਹੋਰ ਮੁਲਾਜ਼ਮ ਹਨ ਜਿਨ੍ਹਾਂ ਲਈ ਤਫਤੀਸ਼ ਜਾਰੀ ਹੈ । ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਨੌਜਵਾਨ ਗੂੰਗਾ ਅਤੇ ਬਹਿਰਾ ਸੀ ਅਤੇ ਉਸ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਮਿਲੀ ਸੀ । ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੀ ਪਤਨੀ ਵੀ ਗੂੰਗੀ ਅਤੇ ਬਹਿਰੀ ਹੈ।
- ਬਾਰਡਰ ਸਿਕਿਓਰਿਟੀ ਦੇ ਮੱਦੇਨਜ਼ਰ ਹਈਲੈਵਲ ਮੀਟਿੰਗ, NIA ਨੇ ਪੰਜਾਬ ਪੁਲਿਸ ਨਾਲ ਮਿਲ ਕੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਕੀਤੀ ਰੇਡ
- ਸਰਕਾਰੀ ਬੱਸਾਂ ਲਈ ਡੀਜਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਮੰਤਰੀ ਲਾਲਜੀਤ ਸਿੰਘ ਭੁੱਲਰ
- ਕੌਮੀ ਇਨਸਾਫ਼ ਮੋਰਚਾ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਡੀਜੀਪੀ ਤਲਬ
ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ: ਉੱਧਰ ਜਾਂਚ ਅਧਿਕਾਰੀ ਸੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇਤਲਾਹ ਮਿਲੀ ਸੀ ਕਿ ਉਕਤ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਕਿਹਾ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ਉੱਤੇ ਧਾਰਾ 306 ਤਹਿਤ 2 ਮੁਲਾਜ਼ਮਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ, ਜਿਹਨਾਂ ਵਿੱਚ ਇੱਕ ਸੇਨੇਟਰੀ ਇਸਪੈਕਟਰ ਮਦਨ ਇੱਕ ਸਫ਼ਾਈ ਸੇਵਕ ਬੰਟੀ ਸ਼ਾਮਿਲ ਹਨ ਅਤੇ ਦੋ ਹੋਰ ਵਿਅਕਤੀਆਂ ਦੇ ਨਾਮ ਵੀ ਲਾਏ ਜਾ ਰਹੇ ਹਨ ਜਿਨ੍ਹਾਂ ਲਈ ਤਫਤੀਸ਼ ਹਾਲੇ ਜਾਰੀ ਹੈ ।