ਰੂਪਨਗਰ: ਕਿਰਤੀ ਕਿਸਾਨ ਸੰਘਰਸ਼ ਕਮੇਟੀ ਦਾ ਇਕ ਜੱਥਾ ਅੱਜ ਰੂਪਨਗਰ ਦੇ ਸੋਲਖੀਆਂ ਟੋਲ ਪਲਾਜ਼ਾ ਤੋਂ ਰਵਾਨਾ ਹੋਇਆ, ਇਹ ਕਿਸਾਨੀ ਜੱਥਾ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਕਰੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਹ ਧਰਨਾ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹੈ। ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਦੀ ਸ਼ੁਰੂ ਤੋਂ ਹੀ ਮੁਖਾਲਫਤ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਹਨ ਇਹ ਬਿੱਲ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਹਨ।
ਹੁਣ ਤੱਕ ਕਿਸਾਨ ਧਰਨੇ ’ਚ ਜਾ ਚੁੱਕੀ ਹੈ 300 ਤੋਂ ਵੱਧ ਕਿਸਾਨਾਂ ਦੀ ਜਾਨ
ਇਨ੍ਹਾਂ ਕਾਨੂੰਨਾਂ ਕਾਰਨ ਜੋ ਕਿਸਾਨ ਦੀ ਜੋ ਆਰਥਿਕ ਹਾਲਤ ਪਹਿਲਾਂ ਹੀ ਖਰਾਬ ਹੈ ਉਸ ਨੂੰ ਹੋਰ ਵੀ ਖ਼ਰਾਬ ਕਰ ਦੇਣਗੇ। ਇਸ ਮੌਕੇ ਦੱਸਣਾ ਬਣਦਾ ਹੈ ਕਿ ਇਸ ਕਿਸਾਨੀ ਸੰਘਰਸ਼ ਦੌਰਾਨ 300 ਤੋਂ ਵੱਧ ਕਿਸਾਨ ਹੁਣ ਤੱਕ ਜਾਨ ਗਵਾ ਚੁੱਕੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤਕ ਕਿ ਕੇਂਦਰ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ ਜਾਂ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਕਿਰਤੀ ਕਿਸਾਨ ਜਥੇਬੰਦੀ ਦੇ ਆਗੂ ਜਗਮਨਦੀਪ ਸਿੰਘ ਨੇ ਕਿਹਾ ਕਿ ਕਿਰਤੀ ਕਿਸਾਨ ਮੋਰਚੇ ਵੱਲੋਂ ਹਰ ਹਫ਼ਤੇ ਬਸ ਦਿੱਲੀ ਨੂੰ ਰਵਾਨਾ ਕੀਤੀ ਜਾਵੇਗੀ ਤਾਂ ਜੋ ਸੰਘਰਸ਼ ਕਮਜ਼ੋਰ ਨਾ ਹੋਵੇ।
ਇਹ ਵੀ ਪੜ੍ਹੋ: ਕੋਸ਼ਿਸ਼ਾਂ ਦੇ ਬਾਵਜੂਦ ਵੀ ਮਾਂ ਨਹੀਂ ਬਚਾ ਸਕੀ ਆਪਣਾ ਪੁੱਤ ਤੇ ਸੁਹਾਗ !