ਰੂਪਨਗਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਦਿੱਲੀ (Delhi) ਲਈ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ਉਤੇ ਸੰਘਰਸ਼ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਧਰਨੇ ਵਿਚ ਸ਼ਾਮਿਲ ਹੋਣ ਕਿਸਾਨਾਂ ਦਾ ਜਥਾ ਜਾ ਰਿਹਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨ (Agricultural black laws) ਜਦੋਂ ਤੱਕ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਜਥੇ ਦਿੱਲੀ ਨੂੰ ਰਵਾਨਾ ਹੁੰਦੇ ਰਹਿਣਗੇ। ਕਿਸਾਨ ਆਗੂ ਨੇ ਕਿਹਾ ਕਿ ਸ੍ਰੀ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਅੰਦੋਲਨ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਾਲੇ ਕਾਨੂੰਨ ਰੱਦ ਕੀਤੇ ਜਾਣ।
ਇਹ ਵੀ ਪੜੋ:ਸਿੱਧੂ ਦੀ ਕੋਠੀ ਦਾ ਘਿਰਾਓ: ਪੁਲਿਸ ਤੇ ਬੀਜੇਪੀ ਵਰਕਰਾਂ ’ਚ ਧੱਕਾਮੁੱਕੀ