ਰੋਪੜ: ਪੰਜਾਬ ਵਿੱਚ ਹੋਣ ਵਾਲੇ ਸੜਕ ਹਾਦਸਿਆਂ (Road accidents) ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ। ਬੀਤੇ ਦਿਨੀਂ ਇਨ੍ਹਾਂ ਹਾਦਸਿਆਂ ਦੀ ਗਿਣਤੀ ਵਿੱਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਰੋਪੜ ਵਿੱਚ ਭਿਆਨਕ ਸੜਕ ਹਾਦਸਾ (Terrible road accident) ਹੋ ਗਿਆ। ਇਸ ਹਾਦਸਾ ਦਾ ਮੁੱਖ ਕਾਰਨ ਤੇਜ਼ ਰਫ਼ਤਰ ਸੀ। ਦਰਅਸਲ ਆਲੋਵਾਲ ਕੋਲ ਕੌਮੀ ਮਾਰਗ (National Highway near Alowal) ‘ਤੇ ਖੜ੍ਹੀ ਟਰੈਕਟਰ-ਟਰਾਲੀ ਦੇ ਪਿਛੇ ਖੜ੍ਹੀ ਕਾਰ ਨੂੰ ਪਿਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ (The death of a young man) ਹੋ ਗਈ, ਅਤੇ ਦੂਜਾ ਕਾਰ ਚਾਲਕ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਭਰਤਗੜ੍ਹ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੇ ਪਿਤਾ ਦੇ ਫੁੱਲ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕਰਕੇ ਆ ਰਿਹਾ ਸੀ, ਕਿ ਰਾਸਤ ਵਿੱਚ ਉਸ ਨੇ ਟਰੈਕਟਰ-ਟਰਾਲੀ ਤੋਂ ਲੂਣ ਲੈਣ ਲਈ ਰੁਕ ਗਿਆ ਤਾਂ ਪਿਛੋਂ ਆ ਰਹੀ ਤੇਜ਼ ਰਫ਼ਤਾਰ ਕਾਰ (High speed car) ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿੱਚ ਮ੍ਰਿਤਕ ਨੌਜਵਾਨ ਦੇ ਸਰੀਰ ਦੇ 2 ਹਿੱਸੇ ਹੋ ਗਏ। ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰਪਾਲ ਸਿੰਘ ਵਜੋਂ ਹੋਈ ਹੋਈ ਹੈ।
ਇਹ ਵੀ ਪੜ੍ਹੋ: ਐਸਐਸਪੀ ਦੀ ਗੱਡੀ ਅੱਗੇ ਲੇਟਿਆ ਅੰਗਹੀਣ ਨੌਜਵਾਨ, ਜਾਣੋ ਮਾਮਲਾ
ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤੇਜ਼ ਰਫ਼ਤਾਰ ਕਾਰ (High speed car) ਦੇ ਚਾਲਕ ਅਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸ.ਐੱਚ.ਓ ਅਵਤਾਰ ਸਿੰਘ ਧਾਲੀਵਾਲ (SHO Avtar Singh Dhaliwal) ਨੇ ਕਿਹਾ ਕਿ ਕਾਰ ਚਾਲਕ ਤਾਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਕਿਲ੍ਹਾ ਮੁਬਾਰਕ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਨੂੰ ਕੀਤਾ ਅਗਨ ਭੇਟ