ETV Bharat / state

ਬਿਜਲੀ ਦੀਆਂ ਦਰਾਂ ਵਧਾਉਣ 'ਤੇ ਆਪ ਨੇ ਰੋਪੜ 'ਚ ਕੀਤਾ ਮੁਜ਼ਾਹਰਾ

ਪੰਜਾਬ 'ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ,ਇਸੇ ਤਹਿਤ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਾਸਟਰ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਦੇ ਵਿੱਚ ਏਡੀਸੀ ਨੂੰ ਇਸ ਮਾਮਲੇ 'ਤੇ ਇੱਕ ਮੰਗ ਪੱਤਰ ਦਿੱਤਾ ਗਿਆ।

author img

By

Published : Jan 1, 2020, 1:12 PM IST

ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ
ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ

ਰੋਪੜ:ਪੰਜਾਬ 'ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ,ਇਸੇ ਤਹਿਤ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਾਸਟਰ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਦੇ ਵਿੱਚ ਏਡੀਸੀ ਨੂੰ ਇਸ ਮਾਮਲੇ 'ਤੇ ਇੱਕ ਮੰਗ ਪੱਤਰ ਦਿੱਤਾ ਗਿਆ।

ਵੇਖੋ ਵੀਡੀਓ

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੀਡਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਦੇ ਰੇਟ ਸਸਤੇ ਨਾ ਕੀਤੇ ਜਾਂ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ 7 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਨਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਨੇ ਮੌਜੂਦਾ ਕਾਂਗਰਸ ਸਰਕਾਰ ਦੇ ਉੱਪਰ ਕਈ ਗੰਭੀਰ ਇਲਜ਼ਾਮ ਵੀ ਲਗਾਏ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਉੱਪਰੋਂ ਹੁਣ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੇ ਉੱਪਰ ਹੋਰ ਵਾਧੂ ਬੋਝ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦਕਿ ਦੂਜੇ ਸੂਬਿਆਂ ਦੇ ਵਿੱਚ ਪੰਜਾਬ ਨਾਲੋਂ ਕਿਤੇ ਸਸਤੀ ਬਿਜਲੀ ਲੋਕਾਂ ਨੂੰ ਦਿੱਤੀ ਜਾਂਦੀ ਹੈ।

ਇਹ ਵੀ ਪੜੋ: ਦੇਸ਼ ਅਤੇ ਦੁਨੀਆਂ ਵਿੱਚ ਇਸ ਤਰ੍ਹਾਂ ਨਵੇਂ ਸਾਲ ਦਾ ਕੀਤਾ ਗਿਆ ਸਵਾਗਤ, ਵੇਖੋ ਵੀਡੀਓ

ਪੰਜਾਬ ਦੇ ਵਿੱਚ ਕੈਪਟਨ ਰਾਜ ਦੇ ਮੌਕੇ ਬਿਜਲੀ ਦੇ ਰੇਟ ਦਰਜਨ ਤੋਂ ਵੀ ਵੱਧ ਵਾਰ ਵੱਧ ਚੁੱਕੇ ਹਨ ਤੇ ਲਗਾਤਾਰ ਵਧਦੇ ਹੀ ਰਹਿਣਗੇ, ਇਸ 'ਤੇ ਲਗਾਮ ਲਾਉਣ ਲਈ ਕੈਪਟਨ ਸਰਕਾਰ ਨੂੰ ਕੋਈ ਠੋਸ ਨੀਤੀ ਅਪਣਾਉਣ ਦੀ ਲੋੜ ਹੈ.

Intro:ਸਕਰਿਪਟ ਮੋਜੋ ਰਾਹੀਂ Body:ਸਕਰਿਪਟ ਮੋਜੋ ਰਾਹੀਂ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.