ETV Bharat / state

ਰੂਪਨਗਰ ਬਣਿਆ ਭ੍ਰਿਸ਼ਟਾਚਾਰ ਦਾ ਗੜ੍ਹ- ਆਪ

ਰੂਪਨਗਰ 'ਚ ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕੈਪਟਨ ਸਰਕਾਰ ਡਿਪਟੀ ਕਮਿਸ਼ਨਰ ਅਤੇ ਤਹਿਸੀਲਦਾਰ ਦੇ ਵਿਰੁੱਧ ਸਿਵਨ ਸੈਕਟਰੀਏਟ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਫੋਟੋ
author img

By

Published : Sep 3, 2019, 4:43 PM IST

ਰੂਪਨਗਰ: ਜ਼ਿਲ੍ਹੇ ਦਾ ਸਿਵਲ ਸੈਕਟਰੀਏਟ ਭ੍ਰਿਸ਼ਟਾਚਾਰ ਦੇ ਵਿਵਾਦਾਂ ਦੇ ਵਿੱਚ ਆ ਚੁੱਕਾ ਹੈ ਜਿਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਸਰਬਜੀਤ ਨੇ ਦੱਸਿਆ ਕਿ ਉਸ ਨੇ ਆਪਣੀ ਰਜਿਸਟਰੀ ਕਰਾਉਣ ਲਈ ਜਦੋਂ ਨੈਬ ਤਹਿਸੀਲਦਾਰ ਨਾਲ ਸੰਪਰਕ ਕੀਤਾ ਗਿਆ ਤਾਂ ਨੈਬ ਤਹਿਸੀਲਦਾਰ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ ਜਦੋਂ ਸਰਬਜੀਤ ਨੇ ਰਿਸ਼ਵਤ ਦੇਣ ਤੋਂ ਮਨ੍ਹਾਂ ਕੀਤਾ ਤਾਂ ਨੈਬ ਤਹਿਸੀਲਦਾਰ ਉਸ ਦਾ ਕੰਮ ਕਰਨ ਤੋਂ ਮਨ੍ਹਾਂ ਕਰ ਦਿੱਤਾ।

ਵੀਡੀਓ

ਗੁੱਸੇ 'ਚ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੈਪਟਨ ਸਰਕਾਰ, ਡਿਪਟੀ ਕਮਿਸ਼ਨਰ ਅਤੇ ਤਹਿਸੀਲਦਾਰ ਦੇ ਵਿਰੁੱਧ ਸਿਵਨ ਸੈਕਟਰੀਏਟ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਰਬਜੀਤ ਦਾ ਕਹਿਣਾ ਹੈ ਕਿ ਰੋਪੜ 'ਚ ਭ੍ਰਿਸ਼ਟਾਚਾਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਮੁੜ ਹੋਈ ਪਾਟੋਧਾੜ ਦੀ ਸ਼ਿਕਾਰ!

ਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਕੀਤਾ ਸੀ ਪਰ ਉਹਦੇ ਇਹ ਦਾਅਵੇ ਰੂਪਨਗਰ ਦੇ ਵਿੱਚ ਖੋਖਲੇ ਸਾਬਤ ਹੋ ਰਹੇ ਹਨ ਤਹਿਸੀਲਦਾਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ ਸੱਚ ਹਨ ਜਾਂ ਝੂਠ ਇਹ ਤਾਂ ਇੱਕ ਜਾਂਚ ਦਾ ਵਿਸ਼ਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਦੀ ਜਾਂਚ ਕਰਵਾਉਂਦੀ ਹੈ ਜਾਂ ਨਹੀਂ।

Intro:edited pkg...
ਰੂਪਨਗਰ ਸਿਵਲ ਸੈਕਟਰੀਏਟ ਭ੍ਰਿਸ਼ਟਾਚਾਰ ਦੇ ਵਿਵਾਦਾਂ ਦੇ ਵਿੱਚ ਆ ਚੁੱਕਾ ਹੈ ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ

Body:ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਵਰਕਰ ਸਰਬਜੀਤ ਨੇ ਦੱਸਿਆ ਕਿ ਉਸ ਵੱਲੋਂ ਆਪਣੀ ਰਜਿਸਟਰੀ ਕਰਾਉਣ ਵਾਸਤੇ ਜਦੋਂ ਨੈਬ ਤਹਿਸੀਲਦਾਰ ਨਾਲ ਸੰਪਰਕ ਕੀਤਾ ਗਿਆ ਤਾਂ ਨੈਬ ਤਹਿਸੀਲਦਾਰ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਸਰਦੀ ਦਾ ਆਰੋਪ ਹੈ ਕਿ ਉਕਤ ਅਧਿਕਾਰੀ ਵੱਲੋਂ ਕਿਹਾ ਗਿਆ ਕਿ ਮੈਂ ਪੈਸੇ ਲਏ ਬਗੈਰ ਤੇਰੀ ਰਜਿਸਟਰੀ ਨਹੀਂ ਕਰਾਂਗਾ ਤੂੰ ਜਾ ਕੇ ਜੀਹਨੂੰ ਮਰਜ਼ੀ ਮੇਰੀ ਸ਼ਿਕਾਇਤ ਲਗਾ ਦੇ
ਤਹਿਸੀਲਦਾਰ ਦਫਤਰ ਦੇ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਰੋਸ ਵਜੋਂ
ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਵੱਲੋਂ ਡੀਸੀ ਕੰਪਲੈਕਸ ਦੇ ਦੋਨੇਂ ਮੇਨ ਗੇਟ ਬੰਦ ਕਰ ਦਿੱਤੇ ਗਏ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੈਪਟਨ ਸਰਕਾਰ ਡਿਪਟੀ ਕਮਿਸ਼ਨਰ ਅਤੇ ਤਹਿਸੀਲਦਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ
ਵਨ ਟੂ ਵਨ ਸਰਬਜੀਤ ਸਿੰਘ ਆਮ ਆਦਮੀ ਪਾਰਟੀ ਵਰਕਰ ਨਾਲ ਦਵਿੰਦਰ ਗਰਚਾ ਰਿਪੋਰਟਰ

Conclusion:ਪੰਜਾਬ ਦੀ ਕੈਪਟਨ ਸਰਕਾਰ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਦਮ ਭਰਦੀ ਸੀ ਪਰ ਉਹਦੇ ਇਹ ਦਾਅਵੇ ਰੂਪਨਗਰ ਦੇ ਵਿੱਚ ਖੋਖਲੇ ਸਾਬਤ ਹੋ ਰਹੇ ਹਨ ਤਹਿਸੀਲਦਾਰ ਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ ਸੱਚ ਹੈ ਜਾਂ ਝੂਠ ਹਨ ਇਹ ਤਾਂ ਇੱਕ ਜਾਂਚ ਦਾ ਵਿਸ਼ਾ ਹੈ ਦੇਖਣਾ ਹੋਵੇਗਾ ਕਿ ਸਰਕਾਰ ਇਸ ਦੀ ਜਾਂਚ ਕਰਵਾਉਂਦੀ ਹੈ ਜਾਂ ਨਹੀਂ
ETV Bharat Logo

Copyright © 2024 Ushodaya Enterprises Pvt. Ltd., All Rights Reserved.