ਰੂਪਨਗਰ: ਭਾਰਤ ਸਰਕਾਰ ਨੇ 29 ਜੂਨ ਨੂੰ ਕਈ ਚੀਨੀ ਮੋਬਾਇਲ ਐਪਲੀਕੇਸ਼ਨਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਦੇ ਇਸ ਫੈਸਲੇ ਬਾਰੇ ਦੇਸ਼ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ।
ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਇਨ੍ਹਾਂ ਐਪਲੀਕੇਸ਼ਨਾਂ ਨੂੰ ਬੰਦ ਕਰਨ ਦਾ ਸਵਾਗਤ ਕੀਤਾ ਹੈ। ਏਬੀਵੀਪੀ ਦੇ ਸੂਬਾ ਸਕੱਤਰ ਸੀਰਾਸ਼ੂ ਰਤਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਦੇਰ ਨਾਲ ਹੀ ਸਹੀ ਪਰ ਸਹੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦਾ ਏਬੀਵੀਪੀ ਸਵਾਗਤ ਕਰਦੀ ਹੈ।
ਉਨ੍ਹਾਂ ਕਿਹਾ ਭਾਰਤ ਵਾਸੀਆਂ ਨੂੰ ਦੇਸੀ ਐਪਲੀਕੇਸ਼ਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀਆਂ ਬਣੀਆਂ ਵਸਤੂਆਂ ਨੂੰ ਵਧਾਵਾ ਦੇਣਾ ਚਾਹੀਦਾ ਹੈ।