ਰੂਪਨਗਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦੇ ਜਿੱਥੇ ਸੂਬੇ ਵਿੱਚ ਲਗਾਤਾਰ ਕਰਫਿਊ ਜਾਰੀ ਹੈ, ਉੱਥੇ ਹੀ ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜਾਂ ਦੀ ਗਿਣਤੀ ਬੀਤੇ ਦਿਨ ਇਕਦਮ ਵੱਧ ਚੁੱਕੀ ਹੈ। ਰੂਪਨਗਰ ਸ਼ਹਿਰ ਦੇ ਡੀਏਵੀ ਪਬਲਿਕ ਸਕੂਲ ਰੋਡ 'ਤੇ ਸਥਿਤ ਆਦਰਸ਼ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ, ਜਿਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਰੂਪਨਗਰ ਪੁਲਿਸ ਦੇ ਅਧਿਕਾਰੀ ਰਵੀ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਦਰਸ਼ ਨਗਰ ਦੇ ਇੱਕ ਵਿਅਕਤੀ ਨੂੰ ਕੋਰੋਨਾ ਪੌਜ਼ੀਟਿਵ ਹੋਣ ਤੋਂ ਬਾਅਦ ਉਹ ਵਿਅਕਤੀ ਇਸ ਕਾਲੋਨੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰਿਆ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਕੋਈ ਹੋਰ ਵਿਅਕਤੀ ਇਸ ਬਿਮਾਰੀ ਨਾਲ ਪੀੜਤ ਨਾ ਹੋਵੇ, ਇਹਤਿਆਤ ਵਜੋਂ ਇਸ ਪੂਰੇ ਇਲਾਕੇ ਨੂੰ ਸਾਰੇ ਪਾਸੇ ਤੋਂ ਸੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਇਸ ਇਲਾਕੇ ਦੇ ਰਹਿਣ ਵਾਲੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਅਗਲੇ ਹੁਕਮਾਂ ਤੱਕ ਸੀਲ ਰਹੇਗਾ, ਉਦੋਂ ਤੱਕ ਲੋਕ ਬਿਲਕੁਲ ਵੀ ਆਪਣੇ ਇਲਾਕੇ ਤੋਂ ਬਾਹਰ ਨਹੀਂ ਨਿਕਲਣਗੇ।
ਆਦਰਸ਼ ਨਗਰ ਵਿੱਚ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਅਤੇ ਇਲਾਕੇ ਦੇ ਲੋਕਾਂ ਦੀ ਸਿਹਤ ਸੰਭਾਲ ਦੇ ਮਕਸਦ ਨਾਲ ਇਸ ਇਲਾਕੇ ਨੂੰ ਪ੍ਰਸ਼ਾਸਨ ਵੱਲੋਂ ਅਗਲੇ ਹੁਕਮਾਂ ਤੱਕ ਸੀਲ ਕਰ ਦਿੱਤਾ ਹੈ, ਤਾਂ ਕਿ ਇਹ ਲਾਗ ਹੋਰ ਵੱਧਣ ਤੋਂ ਰੋਕੀ ਜਾ ਸਕੇ।
ਇਹ ਵੀ ਪੜ੍ਹੋ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਈ.ਟੀ.ਵੀ. ਭਾਰਤ ਦੀ ਖ਼ਾਸ ਗੱਲਬਾਤ