ETV Bharat / state

ਹੋਲੇ ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ - ਡਿਪਟੀ ਕਮਿਸ਼ਨਰ ਰੂਪਨਗਰ

ਹੌਲੇ ਮਹੱਲੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਜ਼ਿਲ੍ਹੇ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਹੋਲੇ ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ

author img

By

Published : Feb 25, 2022, 7:50 PM IST

ਸ੍ਰੀ ਅਨੰਦਪੁਰ ਸਾਹਿਬ: ਹੌਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਮਵਾਰ 14 ਤੋਂ 16 ਅਤੇ 17 ਤੋਂ 19 ਮਾਰਚ ਤੱਕ ਮਨਾਇਆ ਜਾਵੇਗਾ। ਇਸਦੇ ਲਈ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਸੰਗਤ ਨੂੰ ਹਰ ਲੋੜੀਂਦੀ ਅਤੇ ਢੁਕਵੀਂ ਸਹੂਲਤ ਮੁਹੱਈਆਂ ਕਰਵਾਈ ਜਾ ਸਕੇ।

ਇਸ ਦੇ ਨਾਲ ਹੀ ਸੰਗਤਾਂ/ਸ਼ਰਧਾਲੂਆਂ ਨੂੰ ਪ੍ਰਸਾਸ਼ਨ ਵਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੀ ਵੈਕਸੀਨ ਲਗਵਾ ਕੇ ਹੀ ਮੇਲੇ 'ਚ ਆਉਣ ਤਾਂ ਜੋ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਵਲੋਂ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੇਲੇ ਦੀ ਅਗਾਉਂ ਪ੍ਰਬੰਧਾਂ ਸਬੰਧੀ ਰੱਖੀ ਇੱਕ ਮੀਟਿੰਗ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਲੇ ਦੇ ਸਮੁੱਚੇ ਪ੍ਰਬੰਧਾਂ ਲਈ ਮੇਲਾ ਅਫਸਰ ਦੀ ਤੈਨਾਤੀ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਡੀ.ਐਮ ਕੇਸ਼ਵ ਗੋਇਲ ਮੇਲਾ ਅਫ਼ਸਰ ਹੋਣਗੇ। ਸਮੁੱਚੇ ਮੇਲਾ ਖੇਤਰ ਨੂੰ 11 ਸੈਕਟਰਾਂ ਵਿੱਚ ਵੰਡਿਆਂ ਗਿਆ ਹੈ, ਇਸ ਤੋ ਇਲਾਵਾ 2 ਸੈਕਟਰ ਕੀਰਤਪੁਰ ਸਾਹਿਬ ਵਿਖੇ ਬਣਾਏ ਗਏ ਹਨ।

ਹੋਲੇ ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ
ਹੋਲੇ ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਕੰਟਰੋਲ ਰੂਮ ਪੁਲਿਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤਾ ਜਾਵੇਗਾ। ਜਿੱਥੇ ਸਿਵਲ ਕੰਟਰੋਲ ਰੂਮ ਦੇ ਨਾਲ ਹੀ ਪੁਲਿਸ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਸੈਕਟਰ ਵਿੱਚ ਇਕ ਵੱਖਰਾ ਸਬ ਕੰਟਰੋਲ ਰੂਮ ਸਥਾਪਿਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਨੇ ਪਾਰਕਿੰਗ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਉਥੇ ਢੁਕਵੇਂ ਪਾਰਕਿੰਗ ਦੇ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਮੇਲਾ ਖੇਤਰ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਆਉਣ ਜਾਣ ਲਈ ਬਦਲਵੇਂ ਰੂਟ ਤਿਆਰ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਸੂਚਨਾ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਅਗਾਉਂ ਪਹੁੰਚਾਈ ਜਾਵੇਗੀ ਤਾਂ ਜੋ ਨਿਵਿਘਨ ਟਰੈਫਿਕ ਸੁਚਾਰੂ ਚੱਲਦਾ ਰਹਿ ਸਕੇ।

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਦਾਇਤ ਦਿੱਤੀ ਕਿ ਹਰ 300 ਤੋਂ 400 ਮੀਟਰ ਦੀ ਦੂਰੀ 'ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਹਸਪਤਾਲਾਂ ਤੋਂ ਲੈਕੇ ਹਰ ਸੈਕਟਰ ਵਿੱਚ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ।

ਉਨ੍ਹਾਂ ਹੋਲੇ ਮੁਹੱਲੇ ਵਿੱਚ ਆਉਣ ਵਾਲੀ ਸੰਗਤ ਲਈ ਪੀਣ ਵਾਲਾ ਪਾਣੀ, ਆਰਜ਼ੀ ਪਾਖਾਨੇ ਅਤੇ ਮੇਲਾ ਖੇਤਰ ਵਿੱਚ ਰੋਸ਼ਨੀ, ਸਾਫ ਸਫਾਈ ਦੇ ਸਮੂਚੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਨੇ 10 ਫਾਇਰ ਬ੍ਰਰੀਗੇਡ ਅਤੇ ਰਿਕਵਰੀ ਵੈਨ ਦੇ ਵੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੇਲੇ ਦੌਰਾਨ ਇੱਕ ਹਫਤਾ ਪਹਿਲਾ ਤੋਂ ਫੋਗਿੰਗ ਅਤੇ ਪਾਣੀ ਦਾ ਛਿੜਕਾਅ ਨਿਰੰਤਰ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੰਗਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਨੂੰ ਉਚੇਚਾ ਧਿਆਨ ਦਿੱਤਾ ਜਾਵੇ।

ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਅਤੇ ਵੈਟਨਰੀ ਡਾਕਟਰਾਂ ਨੂੰ ਕਿਹਾ ਕਿ ਉਹ ਲੱਖਾਂ ਲੋਕਾਂ ਦੀ ਆਮਦ ਅਤੇ ਘੋੜਿਆਂ ਦੇ ਮੇਲੇ ਵਿੱਚ ਆਉਣ ਨੂੰ ਧਿਆਨ 'ਚ ਰੱਖਦੇ ਹੋਏ ਹਰ ਤਰ੍ਹਾਂ ਦੇ ਢੁਕਵੇਂ ਮੈਡੀਕਲ ਪ੍ਰਬੰਧ ਕਰਨ ਅਤੇ ਹਰ ਸੈਕਟਰ 'ਚ ਡਿਸਪੈਂਸਰੀ ਸਥਾਪਿਤ ਕੀਤੀ ਜਾਵੇ। ਵੈਟਨਰੀ ਡਿਸਪੈਸਰੀ ਦਾ ਵੀ ਉਚੇਚੇ ਤੌਰ 'ਤੇ ਪ੍ਰਬੰਧ ਕੀਤਾ ਜਾਵੇ।

ਐਸ.ਐਸ.ਪੀ. ਰੂਪਨਗਰ ਸ੍ਰੀ ਵਿਵੇਕਸ਼ਲ ਸੋਨੀ ਨੇ ਕਿਹਾ ਕਿ ਸਮੁੱਚੇ ਮੇਲੇ 'ਤੇ ਵਾਚ ਟਾਵਰਾਂ ਰਾਹੀਂ ਨਜ਼ਰ ਰੱਖੀ ਜਾਵੇਗੀ। ਨਿਰਵਿਘਨ ਟਰੈਫਿਕ ਚੱਲਦਾ ਰੱਖਣ ਅਤੇ ਟਰੈਫਿਕ ਦੇ ਬਦਲੇ ਹੋਏ ਰੂਟ ਬਾਰੇ ਸਾਈਨ ਬੋਰਡ ਲਗਵਾਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਸਾਈਨ ਬੋਰਡ ਨੈਸ਼ਨਲ ਹਾਈਵੇ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਲੋਕਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਮੇਲੇ ਦੌਰਾਨ ਪ੍ਰਸਾਸ਼ਨ ਵਲੋਂ ਲਗਾਈਆਂ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀਪਸ਼ਿਖਾ, ਮੇਲਾ ਅਫਸਰ ਕਮ ਐਸ.ਡੀ.ਐਮ. ਕੇਸ਼ਵ ਗੋਇਲ, ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਜੀ.ਬੀ ਸ਼ਰਮਾ, ਐਸ.ਐਮ.ਓ ਚਰਨਜੀਤ ਕੁਮਾਰ, ਵਧੀਕ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਐਡਵੋਕੇਟ ਹਰਦੇਵ ਸਿੰਘ, ਐਸ.ਡੀ.ਓ ਵਿਰਾਸਤ ਏ ਖਾਲਸਾ ਸੁਰਿੰਦਰਪਾਲ ਸਮੇਤ ਕਈ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਹੀ ਨਵਜੋਤ ਸਿੱਧੂ ਟੀਮ ਹਤਾਸ਼, ਹਾਰ ਦਾ ਖ਼ੌਫ਼

ETV Bharat Logo

Copyright © 2024 Ushodaya Enterprises Pvt. Ltd., All Rights Reserved.