ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦਾ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਹਰ ਪਾਸੇ ਦੇਖਣ ਨੂੰ ਮਿਲਦੀ ਹੈ, ਜਿਸ 'ਚ ਗਾਵਾਂ, ਬਲਦ, ਸਾਂਨ, ਕੁੱਤੇ ਆਦਿ ਰਾਜਮਾਰਗਾਂ ਅਤੇ ਕੂੜੇ ਦੇ ਢੇਰ 'ਤੇ ਸ਼ਹਿਰ 'ਚ ਵੱਡੀ ਗਿਣਤੀ 'ਚ ਵੇਖੇ ਜਾ ਸਕਦੇ ਹਨ। ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ। ਲੋਖਾਂ ਦਾ ਕਹਿਣਾ ਕਿ ਦਿਨ ਪਰ ਦਿਨ ਇਨ੍ਹਾਂ ਦੀ ਵੱਧ ਰਹੀ ਭਰਮਾਰ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਵੀ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਤਾਂ ਜੋ ਇਨ੍ਹਾਂ ਦੀ ਭਰਮਾਰ ਨੂੰ ਘੱਟ ਕੀਤਾ ਜਾ ਸਕੇ। ਲੋਕਾਂ ਦਾ ਕਹਿਣਾ ਕਿ ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਹਾਦਸਾ ਹੋਣ ਦਾ ਕਾਰਨ ਬਣਦਾ ਹੈ। ਜਿਸ ਲਈ ਪ੍ਰਸ਼ਾਸਨ ਨੂੰ ਗੰਭੀਰਤਾ ਦਿਖਾਉਣ ਦੀ ਲੋੜ ਹੈ।
ਅਵਾਰਾ ਜਾਨਵਰਾਂ ਕਾਰਨ ਨਿਤ ਦਿਨ ਹਾਦਸੇ ਹੁੰਦੇ ਆਮ ਸੁਣੇ ਜਾਂਦੇ ਹਨ, ਜੇਕਰ ਗੱਲ ਅਨੰਦਪੁਰ ਸਾਹਿਬ ਦੀ ਕੀਤੀ ਜਾਵੇ ਤਾਂ ਇਥੇ ਵੀ ਅਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਕਿ ਇਨ੍ਹਾਂ ਜਾਨਵਰਾਂ ਕਾਰਨ ਜਿਥੇ ਹਾਦਸੇ ਹੁੰਦੇ ਹਨ ਉਥੇ ਹੀ ਕੀਮਤੀ ਜਾਨਾਂ ਜਾਣ ਦਾ ਵੀ ਡਰ ਰਹਿੰਦਾ ਹੈ। ਲੋਕਾਂ ਦਾ ਕਹਿਣਾ ਕਿ ਘਰ ਦਾ ਗੇਟ ਖੁੱਲ੍ਹਾ ਰਹਿਣ 'ਤੇ ਇਹ ਘਰਾਂ 'ਚ ਦਾਖਲ ਹੋ ਜਾਂਦੇ ਹਨ।
ਲੋਕਾਂ ਦਾ ਕਹਿਣਾ ਕਿ ਸਰਕਾਰ ਨੂੰ ਇਸ ਮਾਮਲੇ 'ਚ ਗੰਭੀਰਤਾ ਦਿਖਾਉਣ ਦੀ ਲੋੜ ਹੈ। ਲੋਕਾਂ ਦਾ ਕਹਿਣਾ ਕਿ ਸਰਕਾਰ ਕੋਲ ਇਲਾਕੇ 'ਚ ਕਾਫ਼ੀ ਜ਼ਮੀਨ ਹੈ, ਸੋ ਉਥੇ ਗਊਸ਼ਾਲਾ ਬਣਾ ਦਿੱਤੀ ਜਾਵੇ ਤਾਂ ਜੋ ਲੋਕਾਂ ਦਾ ਨੁਕਸਾਨ ਨਾ ਹੋਵੇ, ਕਿਉਂਕਿ ਇਨ੍ਹਾਂ ਅਵਾਰਾ ਜਾਨਵਰਾਂ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ।
ਅਵਾਰਾ ਜਾਨਵਰਾਂ ਦੇ ਮਾਮਲੇ 'ਚ ਪ੍ਰਸ਼ਾਸਨ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਦਮ ਚੁੱਕੇ ਜਾ ਰਹੇ ਹਨ, ਤੇ ਜਲਦੀ ਹੀ ਅਵਾਰਾ ਪਸ਼ੂਆਂ 'ਤੇ ਇਲਾਕੇ 'ਚ ਨੱਥ ਪਾਈ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਜਿਥੇ ਸ਼ਹਿਰ 'ਚ ਸਰਕਾਰੀ ਗਊਸ਼ਾਲਾ ਕੰਮ ਕਰਦੀ ਹੈ, ਉਥੇ ਹੀ ਪ੍ਰਾਈਵੇਟ ਗਊਸ਼ਾਲਾਵਾਂ ਨਾਲ ਵੀ ਰਾਬਤਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ ਮਸ਼ੀਨ ਲੈਕੇ ਆਉਂਦੀ ਗਈ ਹੈ ਤੇ ਜਲਦ ਹੀ ਕੰਮ ਕੀਤਾ ਜਾਵੇਗਾ।
ਜਿਕਰੇਖਾਸ ਹੈ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਵੱਡੇ ਪੱਧਰ 'ਤੇ ਹੈ। ਇਹ ਸਿਰਫ਼ ਅਨੰਦਪੁਰ ਸਾਹਿਬ ਹੀ ਨਹੀਂ ਸਗੋਂ ਪੰਜਾਬ 'ਚ ਹਰ ਥਾਂ ਸਮੱਸਿਆ ਵੱਡੇ ਪੱਧਰ 'ਤੇ ਨਜ਼ਰ ਆ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਦੋਂ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਇਹ ਵੀ ਪੜ੍ਹੋ:ਇੱਕਠੇ ਡਾਊਨ ਹੋਏ ਵਾਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਦੇ ਸਰਵਰ, ਯੂਜ਼ਰਸ ਹੋਏ ਪਰੇਸ਼ਾਨ