ਸ੍ਰੀ ਆਨੰਦਪੁਰ ਸਾਹਿਬ: ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਵੀ ਮੁਕੰਮਲ ਹੋ ਚੁੱਕੀਆਂ ਹਨ। ਇਸੇ ਦੇ ਚੱਲਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ 39 ਬੂਥ ਬਣਾਏ ਗਏ ਹਨ। ਜਿੱਥੇ ਸਟਾਫ ਪਹੁੰਚ ਰਿਹਾ ਹੈ।
ਨਗਰ ਨਿਗਮ ਦੀਆਂ ਚੋਣਾਂ ਸ਼ਾਤੀਮਈ ਢੰਗ ਨਾਲ ਕਰਵਾਇਆ ਜਾ ਸਕੇ ਇਸ ਲਈ 12 ਤਰੀਕ ਨੂੰ ਚੋਣ ਪ੍ਰਚਾਰ ਨੂੰ ਖਤਮ ਕਰ ਦਿੱਤਾ ਜਾਵੇਗਾ।14 ਫਰਵਰੀ ਨੂੰ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਜਦਕਿ 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਇਸ ਮੌਕੇ ਐੱਸਡੀਐੱਮ ਕਨੂੰ ਗਰਗ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਗਰ ਨਿਗਮ ਦੇ ਚੋਣਾਂ ਲਈ 5 ਸੰਵੇਦਨਸ਼ੀਲ ਬੂਥ ਹਨ ਜਿਨ੍ਹਾਂ ’ਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉੱਧਰ ਐੱਸਪੀ ਅਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਰੇ ਵਾਰਡਾਂ ’ਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਹਰ ਇਕ ਆਉਣ ਜਾਣ ’ਤੇ ਨਜ਼ਰ ਰੱਖੀ ਜਾ ਰਹੀ ਹੈ।