ਰੂਪਨਗਰ: ਸੂਬੇ ਦੇ ਵਿੱਚ 2022 ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਦਲ ਬਦਲਣ ਦੀ ਰਾਜਨੀਤੀ ਗਰਮਾਉਣ ਲੱਗੀ ਹੈ ਉੱਥੇ ਹੀ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਵੀ ਜ਼ੋਰ ਫੜ੍ਹਨ ਲੱਗਾ ਹੈ।
ਇਸ ਦੇ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਆਨੰਦਪੁਰ ਸਹਿਬ ਵਿਧਾਨ ਸਭਾ ਹਲਕੇ ਤੋਂ ਨਿਤਿਨ ਨੰਦਾ ਜੋ ਕਿ ਪਹਿਲਾਂ ਸ਼ਿਵ ਸੈਨਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਨ, ਉਨ੍ਹਾਂ ਨੂੰ ਉਮੀਦਵਾਰ ਬਣਿਆ ਗਿਆ ਹੈ।
ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ: ਸੁਖਬੀਰ ਬਾਦਲ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਆਪਣੇ ਉਮੀਦਵਾਰ ਐਲਾਨਣ ਤੋਂ ਬਾਅਦ ਪੰਜਾਬ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਜਿਸ ਤਹਿਤ ਹੀ ਫਤਹਿ ਰੈਲੀਆਂ ਦੇ ਤਹਿਤ ਹੀ ਐਤਵਾਰ ਨੂੰ ਮਾਨਸਾ ਵਿਖੇ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਫਤਿਹ ਰੈਲੀ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਦੇ ਨਾਲ ਸਬੰਧ ਹਨ ਅਤੇ ਜਿਸ ਦੀ ਰਿਕਾਰਡਿੰਗ ਵੀ ਹੈ। ਜਿਸ ਦੇ ਕਾਰਨ ਡਰਾ ਕੇ ਕਾਂਗਰਸ ਪਾਰਟੀ ਨੇ ਉਸ ਨੂੰ ਸ਼ਾਮਿਲ ਕੀਤਾ ਹੈ, ਪਰ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਹ ਆਰੋਪ ਸਾਬਤ ਹੋਏ ਤਾਂ ਅਸੀਂ ਉਸ ਨੂੰ ਫੜ੍ਹ ਕੇ ਅੰਦਰ ਕਰਾਂਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿਖੇ ਸ਼੍ਰੋਮਣੀ ਅਕਾਲੀ ਦੀ ਫ਼ਤਿਹ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕੀਤਾ। ਇਸ ਮੌਕੇ ਮਾਨਸਾ ਅਨਾਜ ਮੰਡੀ ਵਿਖੇ ਪ੍ਰੇਮ ਕੁਮਾਰ ਅਰੋੜਾ ਦੇ ਹੱਕ ਵਿੱਚ ਕੀਤੀ ਗਈ ਫਤਹਿ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਹਲਕਾ ਤਲਵੰਡੀ ਸਾਬੋ ਅਤੇ ਮਾਨਸਾ ਦੇ ਵਿਚ ਫਤਿਹ ਰੈਲੀਆਂ ਸਫ਼ਲ ਰਹੀਆਂ ਅਤੇ ਵਿਸ਼ਾਲ ਇਕੱਠ ਹੋਇਆ।
ਇਹ ਵੀ ਪੜੋ:- ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ: ਸੁਖਬੀਰ ਬਾਦਲ