ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ ’ਚ ਫੈਸਲਾ ਲਿਆ ਗਿਆ ਹੈ ਕਿ ਰਵਨੀਤ ਬਿੱਟੂ ਖ਼ਿਲਾਫ਼ 9 ਜੁਲਾਈ ਨੂੰ ਰੋਸ ਰੈਲੀ ਕੱਢੀ ਜਾਵੇਗੀ।
ਇਹ ਵੀ ਪੜੋ: MURDER CASE: ਪਰਿਵਾਰ ਨੇ ਲਾਸ਼ਾਂ ਸੜਕ ’ਤੇ ਰੱਖ ਕੀਤੀ ਇਨਸਾਫ ਦੀ ਮੰਗ
ਇਸ ਮੌਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਦਲਿਤ ਵਰਗ ਨੂੰ ਦਿੱਤੇ ਜਾਣ ਤੇ ਮਾੜੀ ਬਿਆਨਬਾਜ਼ੀ ਕਰਕੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਸੀ। ਇਸੇ ਤਰ੍ਹਾਂ ਹਰਦੀਪ ਪੁਰੀ, ਬ੍ਰਹਮਪੁਰਾ ਤੇ ਢੀਂਡਸਾ ਵੱਲੋਂ ਵੀ ਅਜਿਹੇ ਸ਼ਬਦ ਵਰਤੇ ਗਏ ਸਨ ਜੋ ਕਿ ਸਿੱਖੀ ਸਿਧਾਂਤਾਂ ਦੇ ਬਿਲਕੁੱਲ ਉਲਟ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਉਹ ਅਸਥਾਨ ਹੈ ਜਿੱਥੇ ਖ਼ਾਲਸਾ ਪੰਥ ਨੂੰ ਪ੍ਰਗਟ ਕਰ ਕੇ ਗੁਰੂ ਸਾਹਿਬ ਨੇ ਛੂਤ ਛਾਤ ਨੂੰ ਸਮਾਪਤ ਕੀਤਾ ਸੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਚੋਣ ਸਮਝੌਤਾ ਹੋਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਚਮਕੌਰ ਸਾਹਿਬ ਦੀਆਂ ਸੀਟਾਂ ਬਸਪਾ ਨੂੰ ਦਿੱਤੇ ਜਾਣ ਤੂੰ ਬਾਅਦ ਰਵਨੀਤ ਬਿੱਟੂ ਸਮੇਤ ਵੱਖ-ਵੱਖ ਲੀਡਰਾਂ ਵੱਲੋਂ ਕੀਤੀ ਗਈ ਭੱਦੀ ਬਿਆਨਬਾਜ਼ੀ ਦੇ ਖਿਲਾਫ ਇਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਹ ਰੈਲੀ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਤੋਂ 9 ਤਾਰੀਕ ਨੂੰ ਸਵੇਰੇ ਸ਼ੁਰੂ ਕੀਤੀ ਜਾਣੀ ਹੈ ਜੋ ਉਸੇ ਦਿਨ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਸਮਾਪਤ ਹੋਵੇਗੀ ਅਤੇ ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਦੇ ਲਈ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ ਸਰਕਾਰ ਦੇ ਦੌਰਾਨ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਮੁੱਦੇ ਤੇ ਬੋਲਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 2009 ਦੇ ਵਿਚ ਕੇਂਦਰ ਦੇ ਵਿਚ ਡਾ. ਮਨਮੋਹਨ ਸਿੰਘ ਦੀ ਸਰਕਾਰ ਸੀ ਅਤੇ ਡਾ. ਮਨਮੋਹਨ ਸਿੰਘ ਵੱਲੋਂ ਰਾਜਾਂ ਨੂੰ ਬਿਜਲੀ ਉਤਪਾਦਨ ਵਧਾਉਣ ਦੇ ਮੰਤਵ ਦੇ ਨਾਲ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤੇ ਕਰਨ ਦੀ ਆਜ਼ਾਦੀ ਦਿੱਤੀ ਸੀ।
ਡਾ. ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਜਾਂ ਕੋਈ ਵੀ ਕਾਂਗਰਸੀ ਇਹ ਮੰਨਦਾ ਹੈ ਕਿ ਇਸ ਡੰਪ ਤੇ ਗਲਤ ਹੋਏ ਹਨ, ਪਰ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਮੰਨਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਵੱਲੋਂ 2009 ਦੇ ਵਿਚ ਰਾਜਾਂ ਨੂੰ ਦਿੱਤੇ ਗਏ ਅਧਿਕਾਰ ਬਿਲਕੁੱਲ ਗ਼ਲਤ ਸਨ।