ਰੋਪੜ: ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਦਿਲ ਤੋਂ ਖੜ੍ਹਾ ਹੈ। ਸਭ ਤੋਂ ਪਹਿਲਾਂ ਕਿਸਾਨੀ ਸਮੱਸਿਆਵਾਂ ਅਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਵਾਜ ਚੁੱਕੀ ਗਈ ਸੀ। ਉਨ੍ਹਾਂ ਕਿਹਾ ਕਿ ਸੰਸਦ ਅਡਜਾਰਨਮੈਂਟ ਮੋਸ਼ਨ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਆਂਦਾ ਗਿਆ ਹੈ। ਪਰ ਸਰਕਾਰ ਬੰਬ ਦੇ ਵਿੱਚ ਹੋਣ ਦੇ ਕਰਕੇ ਛੋਟੀਆਂ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਤਰੀਕੇ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾ ਰਹੇ ਹਨ। ਅਜਿਹਾ ਕਰਕੇ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ‘ਤੇ ਕੋਈ ਅਹਿਸਾਨ ਨਹੀਂ ਕੀਤਾ ਜਾ ਰਿਹਾ, ਸਗੋਂ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ।
ਕਾਂਗਰਸ ਪਾਰਟੀ ਦੇ ਵਿੱਚ ਚੱਲ ਰਹੇ ਅੰਦਰੂਨੀ ਕਾਟੋ ਕਲੇਸ਼ ਸਬੰਧੀ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਦੇ ਨਾਲ ਕੋਈ ਲੈਣਾ ਦੇਣਾ ਨਹੀਂ, ਕਿ ਕੌਣ ਕਿਸ ਕੋਲੋਂ ਮਾਅਫੀ ਮੰਗਦਾ ਹੈ। ਪਰ ਇਨ੍ਹਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਇਹ ਜਵਾਬ ਦੇਣਾ ਪਵੇਗਾ, ਕਿ ਜੋ ਝੂਠੇ ਵਾਅਦੇ ਪੰਜਾਬੀਆਂ ਨਾਲ ਕੀਤੇ ਗਏ ਸਨ। ਉਨ੍ਹਾਂ ਝੂਠੇ ਵਾਅਦਿਆਂ ਨੂੰ ਕਰਨ ਵਾਲੇ ਵਿਅਕਤੀ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਵੇਗਾ।
ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਸਬੰਧੀ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ, ਕਿ ਸਾਡੀ ਪਾਰਟੀ ਦਾ ਇਸ ਉੱਤੇ ਬੋਲਣਾ ਨਹੀਂ ਬਣਦਾ ਹੈ। ਉਨ੍ਹਾਂ ਕਿਹਾ, ਕਿ ਇਹ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛੋ, ਕਿ ਉਹ ਨਵੇਂ ਬਣੇ ਪ੍ਰਧਾਨ ਤੋਂ ਖੁਸ਼ ਹਨ ਜਾਂ ਨਹੀਂ।
ਇਹ ਵੀ ਪੜ੍ਹੋ:200 ਕਿਸਾਨ ਪਹੁੰਚਣਗੇ ਜੰਤਰ-ਮੰਤਰ, ਸਾਰਿਆਂ ਕੋਲ ਕਿਸਾਨ ਮੋਰਚਾ ਕਾਰਡ ਹੋਵੇਗਾ