ਰੋਪੜ: ਸ਼ਹਿਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਦੀ ਅਗਵਾਈ ਵਿੱਚ ਇੱਕ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਧਰਨੇ 'ਚ ਅਕਾਲੀ ਅਤੇ ਭਾਜਪਾ ਦੇ ਨਗਰ ਕੌਂਸਲ ਵੀ ਮੌਜੂਦ ਸਨ। ਚੀਮਾ ਨੇ ਇਸ ਧਰਨੇ 'ਚ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਕਈ ਸਵਾਲ ਚੁੱਕੇ ਹਨ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਮੱਕੜ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਦੱਸਿਆ ਕੀ ਨਗਰ ਕੌਂਸਲ ਕੋਲ ਕੇਂਦਰ ਸਰਕਾਰ ਦਾ ਭੇਜਿਆ ਹੋਇਆ ਕਰੋੜਾਂ ਰੁਪਿਆ ਪੈਸਾ ਮੌਜੂਦ ਹੈ ਅਤੇ ਵਿਕਾਸ ਕਾਰਜਾਂ ਵਾਸਤੇ ਜੋ ਵੀ ਮਤੇ ਪਾਸ ਕੀਤੇ ਹਨ ਉਨ੍ਹਾਂ ਨੂੰ ਕਾਂਗਰਸ ਸਰਕਾਰ ਨਾ ਮਨਜ਼ੂਰ ਕਰ ਕੰਮ ਰੋਕ ਕੇ ਬੈਠੀ ਹੈ।
ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਨਗਰ ਕੌਂਸਲ ਰੋਪੜ ਵਾਸਤੇ ਜੋ ਵੀ ਕੇਂਦਰ ਸਰਕਾਰ ਨੇ ਪੈਸਾ ਭੇਜਿਆ, ਉਹ ਸਾਰਾ ਪੈਸਾ ਵਿਕਾਸ ਕਾਰਜਾਂ 'ਤੇ ਖ਼ਰਚ ਨਹੀਂ ਹੋਇਆ। ਨਗਰ ਕੌਂਸਲ ਵੱਲੋਂ ਵਿਕਾਸ ਕਾਰਜਾਂ ਲਈ ਜੋ ਵੀ ਮਤੇ ਪਾਸ ਕੀਤੇ ਜਾਂਦੇ ਹਨ, ਉਨ੍ਹਾਂ 'ਤੇ ਕਾਂਗਰਸ ਸਰਕਾਰ ਨੇ ਕੋਈ ਵੀ ਅਮਲ ਨਹੀਂ ਕੀਤਾ। ਇਸ ਕਾਰਨ ਵਿਕਾਸ ਕਾਰਜਾਂ ਨੂੰ ਬ੍ਰੇਕ ਲੱਗੀ ਹੋਈ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹ ਇਸ ਤਰ੍ਹਾਂ ਕਿਉਂ ਕਰ ਰਹੇ ਹਨ? ਦਲਜੀਤ ਸਿੰਘ ਚੀਮਾ ਨੇ ਚੇਤਾਵਨੀ ਦਿੰਦੇ ਕਿਹਾ ਕਿ ਅਗਲੇ ਦਿਨਾਂ ਵਿੱਚ ਉਹ ਇਸ ਤੋਂ ਵੀ ਵੱਡਾ ਰੋਸ ਪ੍ਰਦਰਸ਼ਨ ਕਰਨਗੇ।