ETV Bharat / state

ਅਕਾਲੀ ਦਲ ਭਾਈਚਾਰਕ ਸਾਂਝ ਤੇ ਵਿਕਾਸ ਦੇ ਮੁੱਦੇ 'ਤੇ ਲੜੇਗਾ ਮਿਊਂਸੀਪਲ ਚੋਣਾਂ: ਡਾ.ਚੀਮਾ

ਡਾ.ਦਲਜੀਤ ਸਿੰਘ ਚੀਮਾ ਨੇ ਐਤਵਾਰ ਮਿਊਂਸੀਪਲ ਕਮੇਟੀ ਚੋਣਾਂ ਸਬੰਧੀ ਨੰਗਲ ਅਤੇ ਆਨੰਦਪੁਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮਿਊਂਸਪਲ ਚੋਣਾਂ ਅਕਾਲੀ ਦਲ ਜ਼ੋਰ-ਸ਼ੋਰ ਨਾਲ ਜਿੱਤੇਗਾ।

ਅਕਾਲੀ ਦਲ ਭਾਈਚਾਰਕ ਸਾਂਝ ਅਤੇ ਵਿਕਾਸ ਦੇ ਮੁੱਦੇ 'ਤੇ ਲੜੇਗਾ ਮਿਊਂਸਪਲ ਚੋਣਾਂ: ਡਾ. ਚੀਮਾ

author img

By

Published : Jan 3, 2021, 10:22 PM IST

ਰੂਪਨਗਰ: ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਮਿਊਂਸੀਪਲ ਕੌਂਸਲ ਦੀਆਂ ਚੋਣਾਂ ਸਬੰਧੀ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਜਿੱਥੇ ਸੂਬੇ ਦੇ ਲੋਕ ਭਾਜਪਾ ਤੋਂ ਬੁਰੀ ਤਰ੍ਹਾਂ ਖ਼ਫ਼ਾ ਹਨ, ਉਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਰਾਜ ਦੇ ਵਿੱਚ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਲੋਕਾਂ ਦੇ ਮਨ ਵਿੱਚ ਗੁੱਸਾ ਹੈ ਅਤੇ ਇਹ ਗੁੱਸਾ ਆਉਣ ਵਾਲੀਆਂ ਮਿਊਂਸੀਪਲ ਕਮੇਟੀ ਚੋਣਾਂ ਵਿੱਚ ਲੋਕਾਂ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਪਾ ਕੇ ਦਰਸਾਇਆ ਜਾਵੇਗਾ।

ਅਕਾਲੀ ਦਲ ਭਾਈਚਾਰਕ ਸਾਂਝ ਅਤੇ ਵਿਕਾਸ ਦੇ ਮੁੱਦੇ 'ਤੇ ਲੜੇਗਾ ਮਿਊਂਸਪਲ ਚੋਣਾਂ: ਡਾ. ਚੀਮਾ

ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਪੰਜਾਬ ਦੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਵਿਚ ਲਾਅ ਐਂਡ ਆਰਡਰ ਨੂੰ ਸਹੀ ਰੱਖਣ ਦੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

ਮਿਊਂਸੀਪਲ ਚੋਣਾਂ ਨਿਰਪੱਖ ਹੋਣ ਨੂੰ ਲੈ ਕੇ ਖਦਸ਼ਾ ਕੀਤਾ ਜ਼ਾਹਿਰ

ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਸੂਬੇ ਵਿੱਚ ਜੋ ਮੌਜੂਦਾ ਹਾਲਾਤ ਹਨ, ਉਨ੍ਹਾਂ ਵਿੱਚ ਮਿਊਂਸੀਪਲ ਕਮੇਟੀ ਦੀਆਂ ਚੋਣਾਂ ਨਿਰਪੱਖ ਢੰਗ ਨਾਲ ਹੋਣ ਇਸ ਦਾ ਉਨ੍ਹਾਂ ਨੂੰ ਸ਼ੰਕਾ ਹੈ। ਇਸ ਸਬੰਧੀ ਉਹ ਪਹਿਲਾਂ ਹੀ ਇਨ੍ਹਾਂ ਚੋਣਾਂ ਦੌਰਾਨ ਸੀ.ਆਰ.ਪੀ.ਐਫ. ਦੇ ਨਾਲ-ਨਾਲ ਚੋਣਾਂ ਵਿੱਚ ਵੀਡੀਓਗ੍ਰਾਫੀ ਕਰਵਾਉਣ ਬਾਰੇ ਮੰਗ ਕਰ ਚੁੱਕੇ ਹਨ ਤਾਂ ਕਿ ਲੋਕ ਆਪਣੀ ਵੋਟ ਦਾ ਨਿਰਪੱਖ ਤਰੀਕੇ ਨਾਲ ਪ੍ਰਯੋਗ ਕਰ ਸਕਣ।

ਆਪਸੀ ਭਾਈਚਾਰਕ ਸਾਂਝ ਅਤੇ ਵਿਕਾਸ ਦੇ ਮੁੱਦੇ 'ਤੇ ਲੜੀ ਜਾਵੇਗੀ ਚੋਣ

ਉਨ੍ਹਾਂ ਕਿਹਾ ਕਿ ਚੋਣਾਂ ਵਿਕਾਸ ਦੇ ਮੁੱਦੇ ਅਤੇ ਆਪਸੀ ਭਾਈਚਾਰਕ ਸਾਂਝ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਮੇਸ਼ਾ ਇਹ ਏਜੰਡਾ ਰਿਹਾ ਹੈ ਕਿ ਪ੍ਰਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹੇ।

ਸੱਤਵੇਂ ਪੇ-ਕਮਿਸ਼ਨ ਨੂੰ ਲਾਗੂ ਨਾ ਕੀਤੇ ਜਾਣ 'ਤੇ ਪੰਜਾਬ ਸਰਕਾਰ ਨੂੰ ਘੇਰਿਆ

ਡਾ. ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਕੀਤੀ ਜਾ ਰਹੀ ਦੇਰੀ ਸਬੰਧੀ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਵੀ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਦੀ ਤਾਜ਼ਾ ਉਦਾਹਰਣ ਇਸ ਗੱਲ ਤੋਂ ਮਿਲਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਲਈ ਸੱਤਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਜਾਣਬੁੱਝ ਕੇ ਲਾਗੂ ਨਹੀਂ ਕੀਤਾ ਜਾ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.