ਅਨੰਦਪੁਰ ਸਾਹਿਬ: ਅਕਾਲੀ ਆਗੂ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ।
ਚੰਦੂਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਫ਼ਰੰਟ 'ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਆਪਸੀ ਲੜਾਈ ਵਿੱਚ ਉਲਝ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਨ ਵਾਲੀ ਸਰਕਾਰ ਲੋਕਾਂ ਦੇ ਰੁਜ਼ਗਾਰ ਖੋਹ ਰਹੀ ਹੈ।
ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵੱਲੋਂ ਆਪਣੀ ਪਾਰਟੀ ਵਿਰੁੱਧ ਕੀਤੀ ਬਗਾਵਤ ਨੂੰ ਲੈ ਕੇ ਚੰਦੂਮਾਜਰਾ ਨੇ ਕਿਹਾ ਕਿ ਦੋਵੇਂ ਕਾਂਗਰਸੀ ਆਗੂ ਇਸ ਕਰਕੇ ਲੋਕਾਂ ਸਾਹਮਣੇ ਆ ਕੇ ਬੋਲ੍ਹਣ ਨੂੰ ਮਜਬੂਰ ਹੋਏ ਹਨ ਕਿਉਂਕਿ ਕਾਂਗਰਸੀ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹੇ।
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸੁਰੱਖਿਆ ਦੇ ਮੁੱਦੇ ਰਾਜਨੀਤੀ ਤੇ ਪੱਖਪਾਤ ਨਹੀਂ ਹੋਣਾ ਚਾਹੀਦਾ।