ਰੂਪਨਗਰ: ਕਾਂਗਰਸੀ ਆਗੂ ਅਲਕਾ ਲਾਂਬਾ ਰੂਪਨਗਰ ਪੁਲਿਸ ਅੱਗੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਲੀਡਰ ਨਾਲ ਸੀ।
'ਉਹ ਡਰਨ ਵਾਲੀ ਨਹੀਂ ਹੈ': ਇਸ ਦੌਰਾਨ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਉਹ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦੇ ਨਾਲ ਜੋ ਕੁਝ ਵੀ ਹੋ ਰਿਹਾ ਹੈ ਉਹ ਰਾਜਨੀਤੀ ਬਦਲਾਖੋਰੀ ਦੇ ਕਾਰਨ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਵਾਲ ਵੱਲੋਂ ਇਹ ਸਭ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਣਬੁੱਝ ਕੇ ਉਨ੍ਹਾਂ ਨੂੰ ਐਸਐਸਪੀ ਦਫਤਰ ’ਚ ਇੰਤਜਾਰ ਕਰਵਾਇਆ ਗਿਆ ਅਤੇ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ।
ਅਲਕਾ ਲਾਂਬਾ ਨੇ ਅੱਗੇ ਕਿਹਾ ਕਿ ਅਜਿਹਾ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ ਕਿ ਦੂਜੇ ਸੂਬੇ ਦੀ ਧੀ ਨੂੰ ਪੰਜਾਬ ਚ ਲਿਆਇਆ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਸੋਚਣਾ ਪਵੇਗਾ ਕਿ ਇਹ ਸਭ ਦਿੱਲੀ ਵਾਲਿਆਂ ਨੂੰ ਖੁਸ਼ ਕਰਨ ਦੇ ਲਈ ਅਤੇ ਉਨ੍ਹਾਂ ਨੂੰ ਪਰੇਸ਼ਾਨ ਕਰਨ ਦੇ ਲਈ ਕੀਤਾ ਗਿਆ ਹੈ।
'ਮਨਮਾਨੀ ਨਹੀਂ ਚੱਲਣ ਦਿੱਤੀ ਜਾਵੇਗੀ': ਇਸ ਦੌਰਾਨ ਅਲਕਾ ਲਾਂਬਾ ਦੇ ਨਾਲ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਸ ਤਰ੍ਹਾਂ ਦੀ ਮਨਮਾਨੀ ਉਹ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਚਲਣ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਐਸਐਸਪੀ ਨੂੰ ਵੀ ਇੱਕ ਆਈਪੀਐਸ ਦੇ ਵਾਂਗ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਕਹਿਣਾ ਚਾਹੀਦਾ ਹੈ ਕਿ ਇਹ ਸਭ ਗਲਤ ਹੋ ਰਿਹਾ ਹੈ। ਉਹ ਹਾਜਿਰੀ ਲਗਾਉਣ ਲਈ ਇੱਥੇ ਆਏ ਸੀ ਪਰ ਇੱਥੇ ਕੁਝ ਵੀ ਨਹੀਂ ਹੋਇਆ ਹੈ।
'ਅਲਕਾ ਲਾਂਬਾ ਨੇ ਖੋਲ੍ਹੀਆ ਪੋਲ੍ਹਾਂ': ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਕਦੇ ਵੀ ਕਿਸੇ ਮਹਿਲਾ ’ਤੇ ਕੋਈ ਮਾਮਲਾ ਦਰਜ ਨਹੀਂ ਕੀਤਾ ਨਾ ਹੀ ਕਿਸੇ ਮਹਿਲਾ ਨੂੰ ਪੁਲਿਸ ਥਾਣੇ ਚ ਸੱਦਿਆ ਗਿਆ ਹੈ। ਨਾਲ ਹੀ ਵੜਿੰਗ ਨੇ ਕੇਜਰੀਵਾਲ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪਹਿਲਾਂ ਸਾਰੀ ਕਾਂਗਰਸ ਜੇਲ੍ਹ ਚ ਜਾਵੇਗੀ ਉਸ ਤੋਂ ਬਾਅਦ ਅਲਕਾ ਲਾਂਬਾ ਜਾਵੇਗੀ। ਉਨ੍ਹਾਂ ਵੱਲੋਂ ਸਿਰਫ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਅਲਕਾ ਲਾਂਬਾ ਨੇ ਪੰਜਾਬ ਚ ਆ ਕੇ ਉਨ੍ਹਾਂ ਦੀਆਂ ਪੋਲ੍ਹਾਂ ਖੋਲ੍ਹੀਆਂ ਸੀ।
ਪੰਜਾਬ ਨੂੰ ਬਾਹਰੀ ਵਿਅਕਤੀ ਚਲਾ ਰਿਹਾ: ਉੱਥੇ ਹੀ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਅਸੀਂ ਔਰਤਾਂ ਦੀ ਇੱਜਤ ਕਰਦੇ ਹਾਂ ਇੱਕ ਪਾਸੇ ਤਾਂ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਦਿੱਲੀ ਦੇ ਸਕੂਲ ਅਤੇ ਮੁਹੱਲਾ ਕਲੀਨਿਕ ਦਿਖਾ ਰਹੇ ਹੈ ਉੱਥੇ ਹੀ ਦੂਜੇ ਪਾਸੇ ਇੱਕ ਧੀ ਨੂੰ ਪੰਜਾਬ ਦੇ ਪੁਲਿਸ ਸਟੇਸ਼ਨ ਚ ਸੱਦਿਆ ਗਿਆ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ਨੂੰ ਕੋਈ ਬਾਹਰੀ ਵਿਅਕਤੀ ਚਲਾ ਰਿਹਾ ਹੈ।
ਹਾਈਕੋਰਟ ਦੇ ਆਦੇਸ਼ਾਂ 'ਤੇ ਹੋਵੇਗੀ ਕਾਰਵਾਈ: ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਅਲਕਾ ਲਾਂਬਾ ਨੂੰ ਨੋਟਿਸ ਦਿੱਤਾ ਗਿਆ ਸੀ, ਜਿਸ ਸਬੰਧ 'ਚ ਉਹ ਅੱਜ ਪੇਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ਼ ਵਲੋਂ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਹੈ, ਜਿਸ ਦਾ ਉਨ੍ਹਾਂ ਨੂੰ ਕੱਲ੍ਹ ਹੀ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਦਿੱਲੀ ਮਾਡਲ ਨੂੰ ਲੈਕੇ ਵਿੱਤ ਮੰਤਰੀ ਅੱਗੇ ਸ਼ਰਾਬ ਠੇਕੇਦਾਰਾਂ ਨੇ ਚੁੱਕੇ ਸਵਾਲ, ਕਿਹਾ...