ਰੋਪੜ: ਸਥਾਨਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਅਤੇ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਤਾ ਪਾਸ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਪੁਰ ਲੋਧੀ ਨੂੰ ਸਫੇਦ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਇਸ ਕੰਮ ਦੀ ਕਾਰਸੇਵਾ ਵਿੱਚ ਹਿੱਸਾ ਲੈਣ ਲਈ ਰੂਪਨਗਰ ਦੇ ਸਾਰੇ ਆਗੂ ਵਰਕਰ 1 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਜਾਣਗੇ। ਇਸ ਮੌਕੇ ਪਾਰਟੀ ਦੇ ਕਈ ਵਰਕਰ ਅਤੇ ਆਗੂ ਸ਼ਾਮਲ ਸਨ।
ਇਹ ਵੀ ਪੜ੍ਹੋ: ਵਿਕਰਮ ਦੀ ਹੋਈ ਹਾਰਡ ਲੈਂਡਿੰਗ, ਨਾਸਾ ਨੇ ਤਸਵੀਰਾਂ ਕੀਤੀਆਂ ਜਾਰੀ