ਰੂਪਨਗਰ: ਡਾਕਟਰ ਚੀਮਾ ਨੇ ਕਿਹਾ ਕਿ ਕੁਝ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿੱਚ ਹੋਏ ਗਠਜੋੜ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਸੀ ਅਤੇ ਵੱਖ ਹੋਣ ਦੀਆਂ ਗੱਲਾਂ ਰਾਜਨੀਤਿਕ ਬਾਜ਼ਾਰ ਵਿੱਚ ਚੱਲ ਰਹੀਆਂ ਸੀ। ਇਸ ਲਈ ਬਹੁਜਨ ਸਮਾਜ ਪਾਰਟੀ ਦੇ ਬੁਲਾਰੇ ਬਹਿਣੀਵਾਲ ਵੱਲੋਂ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਗਠਜੋੜ ਨੂੰ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਪੰਜਾਬ 'ਚ ਨਹੀ ਟੁੱਟੇਗਾ BSP ਤੇ SAD ਗਠਜੋੜ: ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜੋ ਬਹੁਜਨ ਸਮਾਜ ਪਾਰਟੀ ਦੇ ਰਮਸੀ ਪ੍ਰਧਾਨ ਮਾਇਆਵਤੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਬੀਐਸਪੀ ਦਾ ਕਿਸੇ ਨਾਲ ਗਠਜੋੜ ਨਹੀਂ ਰਹੇਗਾ, ਉਸ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਇਸ ਮਾਮਲੇ ਉੱਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਬੈਣੀਵਾਲ ਨਾਲ ਵੀ ਖੁਲ੍ਹ ਕੇ ਗੱਲ ਹੋਈ ਹੈ। ਉਨ੍ਹਾਂ ਨੇ ਵੀ ਸਪੱਸ਼ਟ ਕੀਤਾ ਹੈ ਕਿ ਬਹੁਜਨ ਸਮਾਜ ਪਾਰਟੀ ਦਾ ਜਿਵੇਂ ਪਹਿਲਾਂ ਅਕਾਲੀ ਦਲ ਨਾਲ ਗਠਜੋੜ ਸੀ, ਉਸੇ ਤਰ੍ਹਾਂ ਹੀ 2024 ਦੀ ਲੋਕ ਸਭਾ ਚੋਣਾਂ ਵਿੱਚ ਵੀ ਜਾਰੀ ਰਹੇਗਾ।
ਸਾਬਕਾ ਸਿੱਖਿਆ ਮੰਤਰੀ ਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਕਿਹਾ ਕਿ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ 2024 ਚੋਣਾਂ ਵਿੱਚ ਇਕੱਠੇ ਚੋਣ ਲੜੇਗਾ ਅਤੇ ਫਿਲਹਾਲ ਕਿਸੇ ਹੋਰ ਕਿਸੇ ਹੋਰ ਤਰ੍ਹਾਂ ਦੀਆਂ ਲਗਾਈਆਂ ਜਾ ਰਹੀਆਂ ਕਿਆਸਰਾਈਆਂ ਉੱਤੇ ਲਗਾਮ ਲੱਗ ਜਾਵੇਗੀ।
BSP ਸੁਪ੍ਰੀਮੋ ਮਾਇਆਵਤੀ ਨੇ ਇੱਕਲੇ ਚੋਣ ਲੜ੍ਹਨ ਦਾ ਕੀਤਾ ਸੀ ਐਲਾਨ: ਦਰਅਸਲ, ਬਹੁਜਨ ਸਮਾਜ ਪਾਰਟੀ ਦੀ ਸੁਪ੍ਰੀਮੋ ਮਾਇਆਵਤੀ ਨੇ ਆਪਣੇ 67ਵੇਂ ਜਨਮਦਿਨ ਮੌਕੇ ਲਖਨਊ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਕਰਨਾਟਕ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਈ ਗਠਜੋੜ ਨਹੀਂ ਕਰੇਗ ਅਤੇ ਇੱਕਲੇ ਹੀ ਚੋਣ ਲੜੇਗੀ। ਪਰ, ਇਸ ਤੋਂ ਬਾਅਦ ਇਹ ਸਪੱਸ਼ਟ ਹੋਇਆ ਕਿ ਪੰਜਾਬ ਵਿੱਚ ਬਾਸਪਾ ਤੇ ਅਕਾਲੀ ਦਲ ਦਾ ਗਠਜੋੜ ਜਾਰੀ ਰਹੇਗਾ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024: 29 ਜਨਵਰੀ ਨੂੰ ਕੈਪਟਨ ਦੇ ਹਲਕੇ ਵਿੱਚ ਗਰਜਣਗੇ ਸ਼ਾਹ