ਰੋਪੜ: ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਮੰਗਲਵਾਰ ਨੂੰ ਨਗਰ ਕੌਂਸਲ ਦੇ ਦਫ਼ਤਰ ਦੇ ਵਿੱਚ ਸੱਤ ਗ਼ਰੀਬ ਪਰਿਵਾਰਾਂ ਨੂੰ ਮਕਾਨ ਉਸਾਰੀ ਲਈ ਰਾਸ਼ੀ ਜਾਰੀ ਕੀਤੀ ਹੈ।
ਨਗਰ ਕੌਂਸਲ ਵੱਲੋਂ 60 ਦੇ ਕਰੀਬ ਪਰਿਵਾਰਾਂ ਨੂੰ ਹੁਣ ਤੱਕ 29 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਗਰੀਬ ਪਰਿਵਾਰਾਂ ਨੂੰ ਮਕਾਨ ਉਸਾਰੀ ਲਈ ਦਿੱਤੀ ਜਾ ਚੁੱਕੀ ਹੈ। ਇਹ ਜਾਣਕਾਰੀ ਨਗਰ ਕੌਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ।
ਉਧਰ ਇਸ ਸਕੀਮ ਤਹਿਤ ਰਾਸ਼ੀ ਪ੍ਰਾਪਤ ਕਰਨ ਵਾਲੇ ਪਰਿਵਾਰ ਕਾਫੀ ਖੁਸ਼ ਨਜ਼ਰ ਆ ਰਹੇ ਸਨ ਤੇ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਇਹ ਵੀ ਪੜੋ: ਕੋਰੋਨਾ ਵਾਇਰਸ ਨੇ ਦਿੱਲੀ ਵਿੱਚ ਦਿੱਤੀ ਦਸਤਕ, 3 ਸ਼ੱਕੀ ਮਰੀਜ਼ ਹਸਪਤਾਲ ਭਰਤੀ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਜਿਨ੍ਹਾਂ ਕੋਲ ਮਕਾਨ ਨਹੀ ਹੈ ਜਾ ਕੱਚਾ ਮਕਾਨ ਹੈ ਜਾ ਰਿਪੇਅਰ ਲਈ ਡੇਢ ਲੱਖ ਰੁਪਇਆ ਦਿੱਤਾ ਜਾਂਦਾ ਹੈ। ਇਸ ਡੇਢ ਲੱਖ ਤਿੰਨ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ।