ਅਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਉਪਲਬੱਧ ਕਰਵਾਉਣ ਲਈ ਸੈਂਕੜੇ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 8 ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ, 38 ਤਰ੍ਹਾਂ ਦੇ ਟੈਸਟ ਅਤੇ 82 ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਕਰਵਾ ਰਹੇ ਹਨ। ਚੈਰੀਟੇਬਲ ਸੰਸਥਾਵਾ ਵੱਲੋਂ ਲੋਕਾਂ ਨੂੰ ਕਫਾਇਤੀ ਦਰਾਂ 'ਤੇ ਸਹੂਲਤਾਂ ਦੇਣ ਲਈ ਖੋਲ੍ਹੀਆਂ ਸੰਸਥਾਵਾਂ ਦਾ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ।
ਵਿਕਾਸ ਲਈ ਉਪਰਾਲੇ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਡਾ ਮਾਰਕੀਟ ਨੰਗਲ ਵਿਖੇ ਚੈਰੀਟੇਬਲ ਸੰਸਥਾ ਵੱਲੋਂ ਖੋਲ੍ਹੀ ਅਪੋਲੋ ਲੈਬ ਦਾ ਉਦਘਾਟਨ ਕਰਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਲਈ ਮੁੱਖ ਮੰਤਰੀ ਵੱਲੋਂ ਹਰ ਦਿਨ ਲੋਕਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ। ਨੰਗਲ ਵਿੱਚ 3 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਸਿੱਖਿਆ ਦਾ ਪੱਧਰ ਉੱਚਾ ਚੁੱਕਣਾ: ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਨਾਲ ਨਾਲ ਮਿਆਰੀ ਸਿੱਖਿਆ ਦੇਣ ਲਈ ਵੀ ਆਪਣੀ ਬਚਨਬੱਧਤਾ ਪੂਰੀ ਕੀਤੀ ਗਈ ਹੈ। ਨੰਗਲ ਵਿੱਚ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਨੂੰ ਪਹਿਲਾ 2.50 ਕਰੋੜ ਅਤੇ ਹੁਣ 2.50 ਕਰੋੜ ਹੋਰ ਜਾਰੀ ਕੀਤੇ ਗਏ ਹਨ। ਟੈਂਡਰ ਪ੍ਰਕਿਿਰਆ ਮੁਕੰਮਲ ਹੋ ਰਹੀ ਹੈ, ਪ੍ਰਬੰਧਕੀ ਪ੍ਰਵਾਨਗੀ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਗਿਆ ਹੈ। ਬਤੌਰ ਸਿੱਖਿਆ ਮੰਤਰੀ ਉਹ ਨਿਰੰਤਰ ਸਕੂਲਾਂ ਦਾ ਦੌਰਾ ਕਰ ਰਹੇ ਹਨ। ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਹਰ ਸਕੂਲ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੰਦਰਯਾਨ-3 ਦੀ ਲਾਚਿੰਗ ਦੇ ਗਵਾਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣੇ ਹਨ। ਬਿਜਨਸ ਬਲਾਸਟਰ ਅਤੇ ਹੁਣ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹੋਰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਸੁਧਾਰ ਕਰਕੇ ਹਰ ਵਰਗ ਨੂੰ ਵੱਡੀ ਰਾਹਤ ਦੇ ਰਹੇ ਹਾਂ।