ਰੋਪੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਯੂਰੋ ਵੱਲੋਂ 5 ਅਕਤੂਬਰ ਨੂੰ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 2 ਆਈ.ਟੀ.ਆਈ. ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ 'ਤੇ ਉਦਘਾਟਨ ਵੀ ਕੀਤਾ ਜਾਵੇਗਾ।
ਤਕਨੀਕੀ ਸਿਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਇਹ ਜਾਣਕਾਰੀ ਦਿਤੀ।
ਇਹ ਵੀ ਪੜ੍ਹੋ: PU ਚੋਣਾਂ: ਏਬੀਵੀਪੀ ਅਤੇ ਐੱਸਓਆਈ ਵਿਚਕਾਰ ਲੜਾਈ, ਇੱਕ ਜ਼ਖ਼ਮੀ
ਇਸ ਮੌਕੇ ਉਨਾਂ ਦੇ ਨਾਲ ਸਕੱਤਰ ਰੋਜਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ, ਸੁਮੀਤ ਜਾਰੰਗਲ ਅਤੇ ਐਸ.ਐਸ. ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮ ਵਾਲੀ ਥਾਂ ਦਾ ਜਾਇਜਾ ਲੈਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਪੀਂ ਗਈ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਸਮਾਗਮ ਵਿਖੇ ਲੱਗਣ ਵਾਲੇ ਟੈਂਟ, ਸਟੇਜ਼, ਕੁਰਸੀਆਂ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।