ETV Bharat / state

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਢੁੱਕਵੇਂ ਪ੍ਰਬੰਧ

ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਪੌਜ਼ੀਟਿਵ ਮਰੀਜ਼ਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ 'ਤੇ ਹੋਰਨਾਂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਢੁੱਕਵੇਂ ਪ੍ਰਬੰਧ
ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਢੁੱਕਵੇਂ ਪ੍ਰਬੰਧ
author img

By

Published : Sep 11, 2020, 9:08 AM IST

ਸ੍ਰੀ ਅਨੰਦਪੁਰ ਸਾਹਿਬ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਆਪਣੇ ਨੰਗਲ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਿਨੇਟ ਮੰਤਰੀ ਨੇ ਇਕਾਂਤਵਾਸ ਕੀਤੇ ਗਏ ਪੌਜ਼ੀਟਿਵ ਮਰੀਜ਼ਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ 'ਤੇ ਹੋਰਨਾਂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਸਬ ਡਵੀਜਨ ਹਸਪਤਾਲ ਦੀ ਓਪੀਡੀ 'ਚ ਹੋਰਨਾਂ ਅਲਾਮਤਾਂ ਦੇ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੋਵਿਡ-19 ਦੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਬੀ.ਬੀ.ਐਮ.ਬੀ. ਦੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਕੋਵਿਡ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਢੁੱਕਵੇਂ ਪ੍ਰਬੰਧ

ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ 'ਚ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਮੁਫ਼ਤ ਇਲਾਜ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਹਰ ਪੱਖ ਤੋਂ ਮਦਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਪੂਰੇ ਵਿਸ਼ਵ 'ਚ ਫੈਲੀ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਪੰਜਾਬ 'ਚ ਘੱਟ ਤੋਂ ਘੱਟ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨੰਗਲ 'ਚ ਬਣਾਏ ਗਏ ਸਾਰੇ ਕੋਵਿਡ ਕੇਅਰ ਸੈਂਟਰਾਂ ਦਾ ਜਾਇਜ਼ਾ ਲਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸੈਂਟਰਾਂ 'ਚ ਮਰੀਜ਼ਾਂ ਦੇ ਨਾਲ-ਨਾਲ ਡਾਕਟਰੀ ਅਮਲੇ ਲਈ ਵੀ ਸਾਰੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੈਡੀਕਲ ਸਟਾਫ਼ ਅਤੇ ਸਫ਼ਾਈ ਸੇਵਕਾਂ ਵੱਲੋਂ ਇਸ ਮਹਾਂਮਾਰੀ ਦੌਰਾਨ ਆਪਣੀ ਸਿਹਤ ਦੀ ਪ੍ਰਵਾਹ ਕੀਤੇ ਬਗੈਰ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਪੂਰਾ ਪੰਜਾਬ ਖ਼ਾਸ ਕਰ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ-19 ਦੀ ਟੈਸਟਿੰਗ ਵਿਰੁੱਧ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਕਿ ਬਿਲਕੁਲ ਨਿਰਾਧਾਰ ਹਨ ਕਿਉਂਕਿ ਫਿਲਹਾਲ ਟੈਸਟਿੰਗ ਕਰਕੇ ਪੌਜ਼ੀਟਿਵ ਮਰੀਜ਼ਾਂ ਨੂੰ ਵੱਖਰਾ ਕਰਨਾ ਹੀ ਲਾਗ ਨੂੰ ਰੋਕਣ ਦਾ ਇੱਕੋ-ਇੱਕ ਹੱਲ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ 'ਚ ਟੈਸਟਿੰਗ ਟੀਚਾ ਰੋਜ਼ਾਨਾ 1,000 ਮਿੱਥਿਆ ਗਿਆ ਹੈ ਅਤੇ ਇਸ ਨੂੰ ਨਿਯਮਤ ਪੱਧਰ 'ਤੇ ਵਧਾਇਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਦੇ ਹਨ ਤਾਂ ਤੁਰੰਤ ਇਸ ਦੀ ਸੂਚਨਾ ਸਿਹਤ ਵਿਭਾਗ ਦੇ ਸਥਾਨਕ ਕਰਮਚਾਰੀਆਂ ਜਾਂ ਹੈਲਪਲਾਈਨ ਨੰਬਰ 104 'ਤੇ ਦਿੱਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.