ਰੋਪੜ: ਇਕ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਨੰਗਲ ਪੁਲਿਸ (Arrested for threatening CM in Nangal) ਨੇ ਪਿੰਡ ਵਿਭੋਰ ਸਾਹਿਬ ਵਾਸੀ ਦੇ ਖਿਲਾਫ਼ ਅਸਲਾ ਐਕਟ (Arms Act) ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ | ਵਾਇਰਲ ਵੀਡੀਓ 'ਚ ਨੌਜਵਾਨ ਹੱਥ 'ਚ 315 ਬੋਰ ਦੀ ਬੰਦੂਕ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਹਰਜੋਤ ਸਿੰਘ ਬੈਂਸ, ਥਾਣਾ ਇੰਚਾਰਜ ਨੰਗਲ ਅਤੇ ਪਿੰਡ ਵਿਭੋਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ (Threats to bomb Vibhor Sahib) ਦਿੰਦੇ ਨਜ਼ਰ ਆ ਰਹੇ ਹਨ, ਜਿਸ ਦੇ ਆਧਾਰ 'ਤੇ ਨੰਗਲ ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਕਈ ਸ਼ਿਕਾਇਤਾਂ ਮਿਲੀਆਂ: ਥਾਣਾ ਸਦਰ ਦੇ ਸਬ-ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ (Several complaints were received against the youth) ਸਨ ਕਿ ਉਹ ਅਕਸਰ ਹੀ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਦਾ ਹੈ ਅਤੇ ਘਰਾਂ 'ਚ ਦਾਖਲ ਹੋ ਕੇ ਦਹਿਸ਼ਤ ਪੈਦਾ ਕਰਦਾ ਸੀ, ਪਰ ਡਰ ਦੇ ਮਾਰੇ ਕੋਈ ਲਿਖਤੀ ਸ਼ਿਕਾਇਤ ਨਹੀਂ ਕਰਦਾ ਸੀ।
315 ਬੋਰ ਦੀ ਬੰਦੂਕ: ਪੁਲਿਸ ਮੁਤਾਬਿਕ ਹੱਦ ਉਦੋਂ ਹੋ ਗਈ ਜਦੋਂ ਉਕਤ ਨੌਜਵਾਨ ਨੇ 315 ਬੋਰ ਦੀ ਬੰਦੂਕ ਚੁੱਕ ਕੇ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਸਾਬਕਾ ਸਰਪੰਚ ਰਣਜੀਤ ਸਿੰਘ ਅਤੇ ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਦੀਆਂ ਵੀਡੀਓਜ਼ ਵਾਇਰਲ ਹੋ ਗਈਆਂ (videos went viral) ਅਤੇ ਇਸ ਤੋਂ ਬਾਅਦ ਉਸ ਨੂੰ ਥਾਣੇ ਲੈ ਗਿਆ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਸੀਐਮ ਚੰਨੀ, ਚੰਨੀ ਨੇ ਕਿਹਾ ਮੈਨੂੰ ਜੇਲ੍ਹ ਵਿਚ ਬੰਦ ਕਰਨ ਦੀ ਤਿਆਰੀ
ਅਸਲਾ ਐਕਟ: ਪੁਲਿਸ ਮੁਤਾਬਿਕ ਮੁਲਜ਼ਮ ਖ਼ਿਲਾਫ਼ ਅਸਲਾ ਐਕਟ 393,186,506 ਅਤੇ ਆਈ.ਪੀ.ਸੀ ਦੀ ਧਾਰਾ 294 ਤਹਿਤ ਮੁਕੱਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ, ਇੱਥੇ ਉਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬੰਦੂਕ ਅਜੇ ਬਾਕੀ ਹੈ ਜਿਸ ਨੂੰ ਬਰਾਮਦ ਕੀਤਾ ਜਾਵੇਗਾ।