ਰੂਪਨਗਰ: ਕਰਫ਼ਿਊ ਦੌਰਾਨ ਪਿੰਡਾਂ ਵਿੱਚ ਵੱਸਦੇ ਗਰੀਬ ਪਰਿਵਾਰਾਂ ਨੂੰ ਸਰਕਾਰ ਵੱਲੋਂ ਮਦਦ ਨਹੀਂ ਮਿਲ ਰਹੀ ਹੈ। ਰੂਪਨਗਰ ਦੇ ਕੋਲ ਪੈਂਦੇ ਪਿੰਡ ਬੰਦੇ ਮਾਹਲਾਂ ਦੇ 'ਚ ਕਾਫ਼ੀ ਪਰਿਵਾਰ ਅਜਿਹੇ ਹਨ ਜੋ ਦਿਹਾੜੀ ਮਜ਼ਦੂਰੀ ਕਰ ਆਪਣਾ ਗੁਜ਼ਾਰਾ ਕਰਦੇ ਹਨ।
ਇਨ੍ਹਾਂ ਨੂੰ ਰਾਸ਼ਨ ਅਤੇ ਖਾਣ ਪੀਣ ਵਾਲੀਆਂ ਵਸਤਾਂ ਦੀ ਜ਼ਰੂਰਤ ਸਭ ਤੋਂ ਵੱਧ ਹੈ। ਇਸੇ ਦੇ ਚੱਲਦਿਆਂ ਅਦਾਕਾਰ ਸ਼ਵਿੰਦਰ ਮਾਹਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ।
ਇਸੇ ਦੌਰਾਨ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਜੋਤੀ ਨਾਗੀ ਨੇ ਦੱਸਿਆ ਕਿ ਉਨ੍ਹਾਂ ਨੇ ਈਟੀਵੀ ਭਾਰਤ 'ਤੇ ਅਤੇ ਸੋਸ਼ਲ ਮੀਡੀਆ ਉੱਤੇ ਅਨੇਕਾਂ ਅਹਿਜੀਆਂ ਖ਼ਬਰਾਂ ਦੇਖੀਆਂ ਹਨ ਜਿਨ੍ਹਾਂ ਦੇ 'ਚ ਗਰੀਬ ਅਤੇ ਪਿੰਡਾਂ ਵਿੱਚ ਵੱਸਦੇ ਪਰਿਵਾਰਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਕਲੋਨੀ ਵਾਸੀਆਂ ਤੋਂ ਪੈਸੇ ਇਕੱਠੇ ਕਰ ਰਾਸ਼ਨ ਖਰੀਦਿਆ ਤੇ ਪਿੰਡ ਦੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ।