ਰੂਪਨਗਰ: ਪਿਛਲੇ ਕਈ ਦਿਨਾਂ ਤੋਂ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਖੁਦਕੁਸ਼ੀ ਮਾਮਲਾ ਬਹੁਤ ਭਖਿਆ ਹੋਇਆ ਹੈ। ਇਸ 'ਚ ਹੁਣ ਪਰਿਵਾਰ ਵਲੋਂ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਮ੍ਰਿਤਕਾ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬਲਵਿੰਦਰ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪਰਿਵਾਰ ਵੱਲੋਂ ਧਰਨਾ ਲਗਾ ਕੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਸੀ। ਜਿਸ 'ਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਨਾਲ-ਨਾਲ ਕਈ ਜਥੇਬੰਦੀਆਂ ਵਲੋਂ ਵੀ ਸੰਘਰਸ਼ ਕੀਤਾ ਜਾ ਰਿਹਾ ਸੀ। Cremation of Balwinder Kaur
ਧੀ ਨੂੰ ਨੌਕਰੀ ਦਾ ਦਿੱਤਾ ਭਰੋਸਾ: ਸਰਕਾਰ ਵਲੋਂ ਮ੍ਰਿਤਕਾ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦੇ ਭਰੋਸੇ ਤੋਂ ਬਾਅਦ ਦੋਵੇਂ ਧਿਰਾਂ 'ਚ ਸਹਿਮਤੀ ਬਣੀ ਹੈ। ਜਿਸ 'ਚ ਪ੍ਰਸ਼ਾਸਨ ਦੀ ਪਰਿਵਾਰ ਦੇ ਨਾਲ ਬਣੀ ਇਸ ਸਹਿਮਤੀ ਤੋਂ ਬਾਅਦ ਮ੍ਰਿਤਕਾ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਾਲਾਂਕਿ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਕੋਈ ਮਾਮਲਾ ਦਰਜ ਹੋਇਆ ਜਾਂ ਨਹੀਂ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ। ਦੱਸ ਦਈਏ ਕਿ ਪਰਿਵਾਰ ਨੇ ਇਨਸਾਫ ਮਿਲਣ ਤੱਕ ਮ੍ਰਿਤਕਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਪ੍ਰਸਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ, ਜਿਸ ਦੇ ਚੱਲਦੇ ਪ੍ਰਸ਼ਾਸਨ ਲਗਾਤਾਰ ਪਰਿਵਾਰ ਨਾਲ ਮੀਟਿੰਗ ਕਰ ਰਿਹਾ ਸੀ।
ਜਥੇਬੰਦੀ ਵੱਲੋਂ ਪਰਿਵਾਰ ਨੂੰ ਧਮਕਾਉਣ ਦੇ ਇਲਜ਼ਾਮ: ਦੂਜੇ ਪਾਸੇ 1158 ਸਹਾਇਕ ਪ੍ਰੋਫੈਸਰ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਏ ਗਏ ਹਨ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਨਹਿਰ 'ਚ ਛਾਲ ਮਾਰ ਕੀਤੀ ਸੀ ਖੁਦਕੁਸ਼ੀ: ਕਾਬਿਲੇਗੌਰ ਹੈ ਕਿ 20 ਅਕਤੂਬਰ ਨੂੰ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਬਲਵਿੰਦਰ ਕੌਰ ਨੇ ਖੁਦਕੁਸ਼ੀ ਨੋਟ ਵਿਚ ਆਪਣੀ ਮੌਤ ਦਾ ਜ਼ਿੰਮੇਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਠਹਿਰਾਇਆ ਸੀ ਕਿਉਂਕਿ 1158 ਫਰੰਟ ਦੇ ਸਾਥੀ ਪਿਛਲੇ ਕਰੀਬ 58 ਦਿਨਾਂ ਤੋਂ ਪਿੰਡ ਗੰਭੀਰਪੁਰ ’ਚ ਧਰਨੇ ’ਤੇ ਬੈਠੇ ਸਨ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਬੈਂਸ 'ਤੇ ਉਨ੍ਹਾਂ ਦੀ ਗੱਲ ਨਾ ਸੁਣਨ ਦੇ ਇਲਜ਼ਾਮ ਲਾਏ ਸੀ । ਬਲਵਿੰਦਰ ਕੌਰ ਦੀ ਲਾਸ਼ 23 ਅਕਤੂਬਰ ਨੂੰ ਸਰਹਿੰਦ ਨਹਿਰ ’ਚੋਂ ਬਰਾਮਦ ਕੀਤੀ ਗਈ ਸੀ।
- Petrol Bomb On Raj Bhavan: ਬੰਬ ਸੁੱਟਣ 'ਤੇ ਤਾਮਿਲਨਾਡੂ ਪੁਲਿਸ ਨੇ ਕਿਹਾ- ਜਾਂਚ ਜਾਰੀ, ਰਾਜ ਭਵਨ 'ਚ ਸੁਰੱਖਿਆ ਪ੍ਰਬੰਧ ਸਖ਼ਤ
- Body of missing person found: ਤਿੰਨ ਦਿਨ ਤੋਂ ਲਾਪਤਾ ਪਿਤਾ ਦੀ ਮਿਲੀ ਬੱਚਿਆਂ ਨੂੰ ਲਾਸ਼, ਪਰਿਵਾਰ 'ਚ ਪੁਲਿਸ ਖਿਲਾਫ਼ ਭਾਰੀ ਰੋਸ਼
- Parambans Bunty Romana Arrest: ਯੂਥ ਅਕਾਲੀ ਦਲ ਦਾ ਸਾਬਕਾ ਪ੍ਰਧਾਨ ਅਤੇ ਸੀਨੀਅਰ ਲੀਡਰ ਬੰਟੀ ਰੋਮਾਣਾ ਗ੍ਰਿਫ਼ਤਾਰ, ਜਾਣ ਲਓ ਕੀ ਸੀ ਮਾਮਲਾ
ਸਿਆਸੀ ਆਗੂਆਂ ਨੇ ਵੀ ਦਿੱਤਾ ਸੀ ਸਮਰਥਨ: ਉਥੇ ਹੀ ਇਸ ਮਾਮਲੇ 'ਚ ਸਿਆਸੀ ਆਗੂ ਵੀ ਸਾਹਮਣੇ ਆਏ ਸੀ। ਜਿਥੇ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਸਮੇਤ ਹੋਰ ਲੀਡਰ ਧਰਨੇ ਵਾਲੀ ਥਾਂ ਪਹੁੰਚੇ ਸੀ ਤਾਂ ਉਥੇ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਰੋਪੜ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਵੀ ਧਰਨੇ 'ਤੇ ਪਹੁੰਚੇ ਸਨ ਅਤੇ ਨਾਲ ਹੀ ਪਰਿਵਾਰ ਨੂੰ ਨਾਲ ਲੈਕੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਲੀਡਰਸ਼ਿਪ ਨੇ ਜਿਥੇ ਪਰਿਵਾਰ ਅਤੇ ਧਰਨਾ ਦੇ ਰਹੇ ਫਰੰਟ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਤਾਂ ਉਥੇ ਹੀ ਰੋਪੜ ਥਾਣੇ 'ਚ ਵੀ ਪ੍ਰਦਰਸ਼ਨ ਕੀਤਾ ਸੀ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ।