ਨੰਗਲ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਿਵਲ ਹਸਪਤਾਲ ਅਤੇ ਬੀਬੀਐਮਬੀ ਦੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਹਲਾਤਾਂ ਦਾ ਜਾਇਜ਼ਾ ਲਿਆ ਅਤੇ ਆ ਰਹੀਆਂ ਸਮੱਸਿਆਵਾਂ ਨੂੰ ਜਾਣਿਆ। ਇਸ ਮੌਕੇ ਦੋਵੇਂ ਹੀ ਆਗੂਆਂ ਨੇ ਉੱਚ ਅਧਿਕਾਰੀਆਂ ਨਾਲ ਇਸ ਸਾਰੇ ਮਾਮਲੇ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਸੁਣਿਆ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 6 ਕਰੋੜ ਦੀ ਲਾਗਤ ਨਾਲ ਹਸਪਤਾਲ ਦਾ ਅਧੁਨੀਕਰਣ ਕਰਨ ਕੀਤਾ ਜਾਵੇਗਾ। ਇਸੇ ਨਾਲ ਹੀ ਸਟਾਫ਼ ਦੀ ਕਮੀ ਨੂੰ ਪੂਰਾ ਕਰਨ ਲਈ ਡਾਕਟਰਾਂ ਅਤੇ ਸਟਾਫ਼ ਦੀ ਭਰਤੀ ਵੀ ਵਿਸ਼ੇਸ਼ ਤੌਰ 'ਤੇ ਕੀਤੀ ਜਾਵੇਗੀ। ਪੱਤਰਕਾਰਾਂ ਵੱਲੋਂ ਟਰੋਮਾ ਸੈਂਟਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਟਰੋਮਾ ਸੈਂਟਰ ਨੂੰ ਸਰਕਾਰ ਕੀਰਤਪੁਰ ਸਾਹਿਬ ਵਿਖੇ ਸਥਾਪਤ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਅੰਨਦਪੁਰ ਸਾਹਿਬ ਤੋਂ ਵਿਧਾਇਕ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਸਰਕਾਰ ਇਲਾਕੇ ਵਿੱਚ ਸਿਹਤ ਸਹੂਲਤਾਂ ਦੇਣ ਲਈ ਵਚਨਬੰਧ ਹੈ। ਉਨ੍ਹਾਂ ਕਿਹਾ ਸਿਹਤ ਮੰਤਰੀ ਲਗਾਤਾਰ ਹਲਕੇ ਵਿੱਚ ਸਿਹਤ ਸਹੂਲਤਾਂ ਨੂੰ ਸੁਚਾਰੂ ਬਣਾਉਣ ਲਈ ਯਤਨਸ਼ੀਲ ਹਨ। ਰਾਣਾ ਕੇਪੀ ਨੇ ਕਿਹਾ ਕਿ ਬੀਬੀਐੱਮਬੀ ਹਸਪਤਾਲ ਦਾ ਹਰ ਪੱਖ ਤੋਂ ਵਿਕਾਸ ਕਰਵਾਇਆ ਜਾਵੇਗਾ।