ਰੋਪੜ: ਨਵੰਬਰ-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 14 ਦਸੰਬਰ ਨੂੰ ਚੈਕ ਬਾਊਸਿੰਗ ਅਤੇ ਬੈਂਕ ਰਿਕਵਰੀ ਮਾਮਲਿਆਂ ਨਾਲ ਸਬੰਧਤ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਨੈਸ਼ਨਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿੱਚ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱ-ਵੱਖ ਬੈਂਕਾ ਦੇ ਮੈਨੇਜਰ ਅਤੇ ਬੀਮਾ ਕੰਪਨੀਆਂ ਨੇ ਭਾਗ ਲਿਆ। ਇਸ ਮੌਕੇ ਉੱਤੇ ਬੋਲਦਿਆਂ ਸੀ.ਜੇ.ਐਮ ਕਮ-ਸਕੱਤਰ ਹਰਸਿਮਰਨਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 14 ਦਸੰਬਰ ਨੂੰ ਬੈਂਕ ਰਿਕਵਰੀ ਅਤੇ ਚੈਕ ਬਾਊਂਸਿੰਗ ਮਾਮਲਿਆਂ ਨਾਲ ਸਬੰਧਤ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਉਪਰੋਕਤ ਕੇਸਾਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਇਨ੍ਹਾਂ ਦੀ ਅਪੀਲ ਨਹੀਂ ਹੁੰਦੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਇਆ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਸਥਾਈ ਲੋਕ ਅਦਾਲਤ ਰਾਹੀਂ ਕਰਵਾਇਆ ਜਾਵੇ ਕਿਉਂਕਿ ਇਸ ਵਿੱਚ ਮਾਮਲੇ ਜਲਦੀ ਅਤੇ ਸਰਲ ਤਰੀਕੇ ਨਾਲ ਨੇਪਰੇ ਚੜ੍ਹ ਜਾਂਦੇ ਹਨ।