ਚੰਡੀਗੜ੍ਹ : ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਬੰਧੀ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਰਾਹੀਂ ਇਕ ਟਵੀਟ ਕੀਤਾ ਹੈ।
ਟਵੀਟ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ "ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ"।
-
ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ… pic.twitter.com/YlGtVmcpGK
— Bhagwant Mann (@BhagwantMann) March 6, 2023 " class="align-text-top noRightClick twitterSection" data="
">ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ… pic.twitter.com/YlGtVmcpGK
— Bhagwant Mann (@BhagwantMann) March 6, 2023ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ… pic.twitter.com/YlGtVmcpGK
— Bhagwant Mann (@BhagwantMann) March 6, 2023
ਵੱਖ-ਵੱਖ ਗੁਰਦੁਆਰਿਆਂ ਵਿੱਚ ਸੰਗਤ ਨੇ ਮੱਥਾ ਟੇਕਿਆ : ਇਸ ਦੌਰਾਨ ਸੰਗਤ ਨੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ, ਡੇਰਾ ਬਾਬਾ ਸ੍ਰੀ ਚੰਦ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਅਤੇ ਗੁਰਦੁਆਰਾ ਕੋਟ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਬਿਬਾਨ ਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਕਈ ਥਾਵਾਂ 'ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ।
ਇਹ ਵੀ ਪੜ੍ਹੋ : Hola Mohalla 2023: ਹੋਲੇ ਮਹੱਲੇ ਦਾ ਅੱਜ ਤੀਜਾ ਦਿਨ, ਰੁਸ਼ਨਾਈ ਗੁਰੂ ਨਗਰੀ, ਲੱਖਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ
ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ : ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸਮੁੱਚੇ ਪੰਥ ਦੀਆਂ ਮਹਾਨ ਸ਼ਖਸੀਅਤਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸਮੂਹ ਸੰਪਰਦਾਵਾਂ ਦੇ ਮੁਖੀਆਂ ਅਤੇ ਕਾਰ ਸੇਵਾ ਵਾਲੇ ਬਾਬਿਆਂ ਦੇ ਸਹਿਯੋਗ ਨਾਲ ਨਗਾਰੇ 'ਤੇ ਚੋਟ ਲਗਾਉਣ ਤੋਂ ਬਾਅਦ ਹੁੰਦੀ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਦੇ ਨਾਲ-ਨਾਲ ਹੋਰ ਕਈ ਸੰਪਰਦਾਵਾਂ ਦੇ ਮੁਖੀ ਹਾਜ਼ਰ ਸਨ।
ਇਹ ਵੀ ਪੜ੍ਹੋ : Hola Mohalla 2023: ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲੇ ਮਹੱਲੇ ਦਾ ਆਗਾਜ਼, ਬੀਤੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹਿਲਾ ਪੜਾਅ ਹੋਇਆ ਸੀ ਸਪੰਨ
ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਪ੍ਰਸਿੱਧ 6 ਰੋਜ਼ਾ ਕੌਮੀ ਤਿਊਹਾਰ ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੇ ਮਹੱਲੇ ਦੇ ਦੋ ਪੜਾ ਹੁੰਦੇ ਹਨ। ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ। ਪਹਿਲੇ ਪੜਾਅ ਦੀ ਅਰੰਭਤਾ ਸ੍ਰੀ ਕੀਰਤਪੁਰ ਸਾਹਿਬ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਾਉਣ ਤੋਂ ਹੁੰਦੀ ਹੈ, ਪਰ ਪੁਰਾਤਨ ਰਵਾਇਤ ਅਨੁਸਾਰ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਦੀ ਰਾਤ ਨੂੰ 12 ਵਜੇ ਪੁਰਾਤਨ ਰਣਜੀਤ ਨਗਾਰੇ 'ਤੇ ਚੋਟ ਲਗਾ ਕੇ ਜੈਕਾਰਿਆਂ ਦੀ ਗੂੰਜ ਵਿਚ ਅਰੰਭਤਾ ਦੀ ਅਰਦਾਸ ਤੋਂ ਬਾਅਦ ਹੁੰਦੀ ਹੈ।।