ਰੂਪਨਗਰ : ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਨਾਜਾਇਜ਼ ਕਬਜ਼ਿਆਂ ਉਤੇ ਪੀਲਾ ਪੰਜਾ ਚਲਾਇਆ ਗਿਆ ਹੈ। ਕੌਂਸਲ ਵੱਲੋਂ ਸੜਕ ਦੇ ਨਾਲ ਕੀਤੇ ਗਏ ਨਜਾਇਜ਼ ਕਬਜ਼ਿਆਂ ਅਤੇ ਸੜਕ ਦੇ ਦੋਵਾਂ ਕਿਨਾਰਿਆਂ ਉਤੇ ਲਗਾਈਆਂ ਰੇੜ੍ਹੀਆਂ ਨੂੰ ਵੀ ਹਟਾਇਆ ਗਿਆ।
ਸੜਕਾਂ ਉਤੇ ਲੱਗਦੇ ਜਾਮ ਨੂੰ ਲੈ ਕੇ ਕੀਤਾ ਐਕਸ਼ਨ : ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਤੇ ਗਏ ਇਸ ਐਕਸ਼ਨ ਤੋਂ ਦੁਕਾਨਦਾਰ ਤੇ ਰੇਹੜੀ ਵਾਲੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਆਏ ਕਰਮਚਾਰੀਆ ਦੀਆਂ ਮਿੰਨਤਾਂ ਕਰਦੇ ਦੇਖੇ ਗਏ। ਅਕਸਰ ਦੇਖਿਆ ਗਿਆ ਹੈ ਕਿ ਸੜਕਾਂ ਦੇ ਦੋਵਾਂ ਕੰਢਿਆਂ ਉਤੇ ਲੱਗੀਆਂ ਰੇਹੜੀਆਂ ਫੜ੍ਹੀਆਂ ਦੁਕਾਨਾਂ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਬਹੁਤ ਜ਼ਿਆਦਾ ਮੁਸ਼ਕਿਲ ਹੁੰਦੀ ਹੈ ਅਤੇ ਮੁੱਖ ਮਾਰਗ ਉੱਤੇ ਖਰੀਦਦਾਰੀ ਕਰਨ ਲਈ ਖੜ੍ਹੀਆਂ ਗੱਡੀਆਂ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ, ਜਿਸ ਨੂੰ ਦੇਖਦੇ ਹੋਏ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ।
ਇਹ ਵੀ ਪੜ੍ਹੋ : CM Bhagwant Mann : CM ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਸਨਮਾਨ, ਜੇਤੂਆਂ ਨੂੰ ਦਿੱਤੇ ਕਰੋੜਾਂ ਦੇ ਇਨਾਮ
ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਪ੍ਰਸ਼ਾਸਨ ਨੇ ਇਕ ਦਿਨ ਪਹਿਲਾਂ ਦਿੱਤੀ ਸੀ ਚਿਤਾਵਨੀ : ਇਥੇ ਇਹ ਵੀ ਦਸਣਯੋਗ ਹੈ ਕਿ ਇਨ੍ਹਾਂ ਰੇਹੜੀ ਫੜ੍ਹੀ ਵਾਲਿਆਂ ਨੂੰ ਇਕ ਦਿਨ ਪਹਿਲਾਂ ਚਿਤਾਵਨੀ ਦਿੱਤੀ ਸੀ ਕਿ ਉਹ ਆਪਣੇ ਆਪ ਹੀ ਸਰਕਾਰੀ ਥਾਂ ਨੂੰ ਖਾਲੀ ਕਰ ਦੇਣ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ, ਪਰ ਜਦੋਂ ਦੂਸਰੇ ਦਿਨ ਥਾਂ ਖਾਲੀ ਨਾ ਕੀਤੀ ਗਈ ਤਾਂ ਨਗਰ ਕੌਂਸਲ ਵਲੋਂ ਜੇਸੀਬੀ ਅਤੇ ਟਰੈਕਟਰ ਟਰਾਲੀਆਂ ਨਾਲ ਅਮਲੇ ਨੂੰ ਲੈ ਕੇ ਪਹੁੰਚ ਗਈ। ਨਾਜਾਇਜ਼ ਕਬਜ਼ੇ ਛੁਡਾਏ ਗਏ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਫਿਰ ਤੋਂ ਕਬਜ਼ੇ ਕੀਤੇ ਗਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਵੀ ਕਈ ਵਾਰ ਇਨ੍ਹਾਂ ਤੋਂ ਇਹ ਨਾਜਾਇਜ਼ ਕਬਜ਼ੇ ਛੁਵਾਏ ਗਏ ਹਨ, ਪਰ ਕੁਝ ਦਿਨ ਬਾਅਦ ਦੁਬਾਰਾ ਓਹੀ ਹਾਲ ਰਹਿੰਦਾ ਹੈ।
ਇਹ ਵੀ ਪੜ੍ਹੋ : Balbir Sidhu Apear Punjab Vigilance : ਵਿਜੀਲੈਂਸ ਦਫ਼ਤਰ ਪਹੁੰਚੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਪੁੱਛਗਿੱਛ ਜਾਰੀ
ਸੈਨੇਟਰੀ ਇੰਸਪੈਕਟਰ ਮਦਨ ਲਾਲ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਆਲਾ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਕੀਤੇ ਨਾਜਾਇਜ਼ ਕਬਜ਼ਾਧਾਕਾਂ ਨੂੰ ਪਹਿਲਾਂ ਵੀ ਕਈ ਵਾਰ ਨਾਜਾਇਜ਼ ਕਬਜ਼ੇ ਹਟਾਉਣ ਬਾਰੇ ਕਿਹਾ ਜਾ ਚੁੱਕਾ ਹੈ, ਪਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਨਾਜਾਇਜ਼ ਕਬਜ਼ੇ ਨਹੀਂ ਹਟਾਏ ਗਏ, ਜਿਸ ਕਰਕੇ ਆਲਾ ਅਧਿਕਾਰੀਆਂ ਦੇ ਹੁਕਮ ਦੇ ਅਨੁਸਾਰ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰ, 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ