ETV Bharat / state

ਭਾਜਪਾ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ- ਗੁਰਕੀਰਤ ਸਿੰਘ ਕੋਟਲੀ

ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੀ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਆਵਾਜ਼ ਕਿਸਾਨਾਂ ਦੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਆਵਾਜ਼ ਹੈ ਜਿਸ ਨੂੰ ਕੇਂਦਰ ਸਰਕਾਰ ਕਦੇ ਵੀ ਦਬਾਅ ਨਹੀਂ ਪਏਗੀ।

ਤਸਵੀਰ
ਤਸਵੀਰ
author img

By

Published : Nov 27, 2020, 7:38 PM IST

ਸ੍ਰੀ ਆਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪੰਜਾਬ ਦੇ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਕਿਸਾਨੀ ਸੰਘਰਸ਼ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਦੀ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਆਵਾਜ਼ ਕਿਸਾਨਾਂ ਦੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਆਵਾਜ਼ ਹੈ ਜਿਸ ਨੂੰ ਕੇਂਦਰ ਸਰਕਾਰ ਕਦੇ ਵੀ ਦਬਾਅ ਨਹੀਂ ਪਏਗੀ।

ਭਾਜਪਾ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ- ਗੁਰਕੀਰਤ ਸਿੰਘ ਕੋਟਲੀ

ਉਨ੍ਹਾਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਦੇ ਲਈ ਦਿੱਲੀ ਪੁਲਿਸ ਅਤੇ ਹਰਿਆਣਾ ਪੁਲੀਸ ਵੱਲੋਂ ਕਿਤੇ ਪ੍ਰਬੰਧਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਰੋਸ ਪ੍ਰਗਟ ਕਰਨਾ ਸਭ ਦਾ ਸੰਵਿਧਾਨਕ ਹੱਕ ਹੈ ਅਤੇ ਆਵਾਜ਼ ਨੂੰ ਦਬਾਉਣ ਦੇ ਲਈ ਸਰਕਾਰਾਂ ਨੂੰ ਅਜਿਹੀਆਂ ਘਟੀਆ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ ਹਨ।

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਸੰਘਰਸ਼ ਕਰਨ ਦੇ ਲਈ ਇਜਾਜ਼ਤ ਦਿੱਤੇ ਜਾਣ ਤੇ ਉਨ੍ਹਾਂ ਦਾ ਕੀ ਪ੍ਰਤੀਕਰਮ ਹੈ ਉਨ੍ਹਾਂ ਕਿਹਾ ਕਿ ਇਸ ਨੂੰ ਉਹ ਕਿਸਾਨਾਂ ਦੀ ਜਿੱਤ ਮੰਨਦੇ ਹਨ ਕਿਉਂਕਿ ਬੇਸ਼ੱਕ ਹਰਿਆਣਾ ਸਰਕਾਰ ਅਤੇ ਦਿੱਲੀ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਸੀ ਪਰ ਜਿਸ ਸ਼ਿੱਦਤ ਨਾਲ ਕਿਸਾਨ ਅੱਗੇ ਵਧ ਰਹੇ ਸਨ ਉਸ ਨੂੰ ਰੋਕ ਪਾਉਣਾ ਮੁਸ਼ਕਲ ਸੀ ਤੇ ਦਿੱਲੀ ਪਹੁੰਚਣਾ ਉਨ੍ਹਾਂ ਦੀ ਵੱਡੀ ਜਿੱਤ ਹੈ।

ਕੋਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣ ਕਿਉਂਕਿ ਜੋ ਮੰਗਾਂ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਹਨ ਉਹ ਜਾਇਜ਼ ਮੰਗਾਂ ਹਨ।

ਇਸ ਮੌਕੇ 'ਆਪ' 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦੇ ਵਿੱਚ ਖੇਤੀਬਾੜੀ ਸਬੰਧੀ ਜਿਹੜਾ ਬਿੱਲ ਪਾਸ ਕੀਤਾ ਗਿਆ ਸੀ ਉਸ ਬਿਲ ਦੀ ਆਮ ਆਦਮੀ ਪਾਰਟੀ ਵੱਲੋਂ ਸਪਾਟ ਕੀਤੀ ਗਈ ਸੀ ਪਰ ਦਿੱਲੀ ਦੇ ਵਿੱਚ ਜੋ ਰਵੱਈਆ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਲਈ ਅਪਣਾਇਆ ਜਾ ਰਿਹਾ ਹੈ ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਉੱਤੇ ਰਾਜਨੀਤੀ ਕਰ ਰਹੀ ਹੈ ਪਰ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਕਿਸਾਨਾਂ ਦੇ ਨਾਲ ਖੜ੍ਹਨ ਦਾ ਹੈ

ਇਸ ਮੌਕੇ ਉਨ੍ਹਾਂ ਨਾਲ ਸੁਖਪਾਲ ਸਿੰਘ ਭੁੱਲਰ ਐੱਮ ਐੱਲ ਏ ਖੇਮਕਰਨ, ਗੁਰਪ੍ਰੀਤ ਸਿੰਘ ਜੀਪੀ ਐਮ ਐਲ ਏ ਬਸੀ ਪਠਾਣਾਂ, ਲਖਵੀਰ ਸਿੰਘ ਲੱਖਾ ਐਮਐਲਏ ਪਾਇਲ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.