ਰੋਪੜ: ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖਿਲਾਫ਼ ਸਿੰਘੂ ਬਾਰਡਰ ਉਤੇ ਧਰਨਾ ਜਾਰੀ ਹੈ।ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀ ਕਾਲ ਦਿੱਤੀ ਗਈ ਸੀ।ਇਸੇ ਲੜੀ ਤਹਿਤ ਰੋਪੜ ਦੇ ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਗੁਰਮੇਲ ਸਿੰਘ ਬਾੜਾ ਦੀ ਪ੍ਰਧਾਨਗੀ ਅਧੀਨ ਮੀਟਿੰਗ ਕੀਤੀ ਗਈ ਹੈ।ਇਸ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਕਿ 26 ਮਈ ਨੂੰ ਕਾਲਾ ਦਿਵਸ ਮਨਾਉਣ ਸੰਬੰਧੀ ਜੋ ਕਾਲੀਆਂ ਝੰਡੀਆਂ ਬਣਾਈਆ ਹਨ ਉਹਨਾਂ ਨੂੰ ਇਲਾਕੇ ਦੇ ਹਰ ਪਿੰਡ ਵਿਚ ਪਹੁੰਚਾਇਆ ਜਾਵੇ ਤਾਂ ਕਿ 26 ਮਈ ਨੂੰ ਹਰ ਕਿਰਤੀ ਕਾਲੀ ਝੰਡੀ ਲਹਿਰਾ ਕੇ ਕਾਲਾ ਦਿਵਸ ਵਜੋਂ ਮਨਾ ਸਕੇ।
ਇਸ ਮੀਟਿੰਗ ਵਿਚ ਤਹਿ ਕੀਤਾ ਗਿਆ ਹੈ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਧਰਨਾ ਪ੍ਰਦਰਸ਼ਨ ਵਾਲੀ ਜਗ੍ਹਾ ਨੂੰ ਸੈਨੇਟਾਈਜ਼ਰ ਕੀਤਾ ਜਾਵੇ ਤਾਂ ਕਿ ਕੋਰੋਨਾ ਮਹਾਂਮਾਰੀ ਅਤੇ ਬਲੈਕ ਫੰਗਸ ਤੋਂ ਬਚਾ ਹੋ ਸਕੇ। ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਆਪਣੀ ਜਥੇਬੰਦੀ ਨੂੰ ਮਜਬੂਰ ਕਰਨ ਦੇ ਲਈ ਕਦਮ ਚੁੱਕੇ ਜਾ ਰਹੇ ਹਨ ਜਿਸ ਵਿਚ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਇਸੇ ਦੌਰਾਨ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪਰਿਵਾਰ ਵਿੱਚ ਵਾਧਾ ਕਰਦੇ ਹੋਏ ਦਲਜੀਤ ਸਿੰਘ ਗਿੱਲ ਰੋਪੜ ਨੂੰ ਬਲਾਕ ਰੋਪੜ ਵਿਚ ਜਨਰਲ ਸਕੱਤਰ ਦਾ ਅਹੁਦਾ ਦਿੱਤਾ ਗਿਆ ਅਤੇ ਆਉਣ ਵਾਲੀ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੀ ਕਾਲ ਦੇ ਉੱਤੇ ਕਾਲਾ ਦਿਵਸ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪਿੰਡਾਂ ਵਿੱਚ ਬਣੀਆਂ ਇਕਾਈਆਂ ਦੇ ਪ੍ਰਧਾਨਾਂ ਨੂੰ ਅਤੇ ਸ਼ਹਿਰਾਂ ਵਿੱਚ ਕਸਬਿਆਂ ਵਿਚ ਆਪਣੇ ਆਪਣੇ ਘਰਾਂ ਤੇ ਕਾਲੀਆਂ ਝੰਡੀਆਂ ਲਗਾਉਣ ਲਈ ਕਿਹਾ ਗਿਆ।
ਇਹ ਵੀ ਪੜੋ:ਆਕਸੀਜਨ ਸਿਲੰਡਰ ਫੱਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਐਂਬੂਲੈਂਸ ਚਾਲਕ ਦੀ ਮੌਤ