ਰੋਪੜ: ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਹਰ ਥਾਂ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ ਹੈ ਤੇ ਲੋਕਾਂ ਨੂੰ ਆਵਾਜਾਈ ਕਰਨ ਵਿੱਚ ਕਾਫ਼ੀ ਮੁਸ਼ਕਿਲ ਹੋ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਵੱਲੋਂ ਨਾਲੀਆਂ ਦੀ ਸਮੇਂ ਸਿਰ ਸਫ਼ਾਈ ਨਹੀਂ ਕਰਵਾਈ ਗਈ ਹੈ।
ਇਸ ਬਾਰੇ ਦੁਕਾਨਦਾਰਾਂ ਨੇ ਕਿਹਾ ਕਿ ਥੋੜੀ ਜਿਹੀ ਬਾਰਿਸ਼ ਹੋਣ ਨਾਲ ਹੀ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਹੋ ਜਾਂਦਾ ਹੈ। ਇਸ ਕਰਕੇ ਬਦਬੂ ਫ਼ੈਲ ਜਾਂਦੀ ਤੇ ਗਾਹਕਾਂ ਦਾ ਬਾਜ਼ਾਰ ਆਉਣਾ ਘੱਟ ਹੋ ਜਾਂਦਾ ਹੈ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫ਼ਾਈ ਨਹੀਂ ਕਰਵਾਈ ਜਾਂਦੀ ਤੇ ਸਵੇਰੇ ਕਮੇਟੀ ਵਾਲੇ ਆਉਂਦੇ ਹਨ ਤੇ ਗੰਦ ਚੁੱਕ ਕੇ ਲੈ ਜਾਂਦੇ ਹਨ। ਇਸ ਤੋਂ ਇਲਾਵਾ ਸਫ਼ਾਈ 'ਤੇ ਧਿਆਨ ਨਹੀਂ ਦਿੱਤਾ ਜਾਂਦਾ।