ਰੂਪਨਗਰ : ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਸੁਪਰੀਮ ਕੋਰਟ ਦੇ ਰਾਖਵਾਂਕਰਨ ਬਾਰੇ ਦਿੱਤੇ ਗਏ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਰਾਹੀ ਇੱਕ ਮੰਗ ਪੱਤਰ ਭਾਰਤ ਦੇ ਰਾਸ਼ਟਰੀ ਨੂੰ ਭੇਜ ਕੇ ਇਸ ਫੈਸਲੇ ਨੂੰ ਰੋਕਣ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਦੱਸਿਆ ਕਿ ਬੀਤੇ ਦਿਨੀਂ ਭਾਰਤ ਦੀ ਸਵਰਉੱਚ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਸੂਬਾ ਸਰਕਾਰਾਂ ਨੂੰ ਇਹ ਕਿਹਾ ਸੀ ਕਿ ਸਰਕਾਰਾਂ ਚਾਹੁਣ ਤਾਂ ਉਹ ਅਣਸੂਚਿਤ ਜਾਤੀਆਂ, ਅਣਸੂਚਿਤ ਕਬੀਲਿਆਂ , ਪਿਛੜੇ ਵਰਗ ਤੇ ਹੋਰ ਪਿਛੜੇ ਵਰਗਾਂ ਦੇ ਰਾਖਵਾਂਕਰਨ ਨੂੰ ਖ਼ਤਮ ਕਰ ਸਕਦੀਆਂ ਹਨ।
ਇਹ ਵੀ ਪੜੋ : ਮਲੇਰਕੋਟਲਾ ਵਿਖੇ ਸਰਕਾਰੀ ਡਾਕਟਰ ਦੀ ਪਾਈ ਗਈ ਅਣਗਹਿਲੀ
ਮਾਸਟਰ ਰਾਮਪਾਲ ਨੇ ਕਿਹਾ ਬਸਪਾ ਅਦਾਲਤ ਦੇ ਇਸ ਫ਼ੈਸਲੇ ਦਾ ਵਿਰੋਧ ਕਰਦੀ ਹੈ, ਕਿਉਂਕਿ ਇਸ ਦੇਸ਼ ਦੇ ਪਿਛੜੇ ਹੋਏ ਲੋਕਾਂ ਨੂੰ ਅੱਗੇ ਲੈ ਕੇ ਆਉਣ ਲਈ ਰਾਖਵਾਂਕਰਨ ਜ਼ਰੂਰੀ ਹੈ, ਤੇ ਇਹ ਰਾਖਵਾਂਕਰਨ ਇਨ੍ਹਾਂ ਲੋਕਾਂ ਦਾ ਸੰਵਿਧਾਨਿਕ ਹੱਕ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਦਲਾਤ ਦੇ ਇਸ ਫੈਸਲੇ ਨੂੰ ਤੁਰੰਤ ਰੋਕਿਆ ਜਾਵੇ, ਜੇਕਰ ਸਰਕਾਰ ਇੰਜ ਨਹੀਂ ਕਰਦੀ ਤਾਂ ਬਸਪਾ ਦੇਸ਼ ਭਰ ਵਿੱਚ ਇੱਕ ਵੱਡਾ ਸੰਘਰਸ਼ ਸ਼ੁਰੂ ਕਰੇਗੀ।