ਰੂਪਨਗਰ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਦੌਰਾਨ ਕਾਂਗਰਸ ਸਰਕਾਰ ਦੀ ਕਾਰਜ ਸ਼ੈਲੀ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਹ ਗੱਲ ਰੂਪਨਗਰ ਵਿਖੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਈਟੀਵੀ ਭਾਰਤ ਨੂੰ ਕਹੀ। ਇਸ ਸਬੰਧੀ ਉਨ੍ਹਾਂ ਨੇ ਆਪਣਾ ਮੰਗ ਪੱਤਰ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ।
ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਸ਼ਾਸਨਿਕ, ਸਮਾਜਿਕ ਅਤੇ ਆਰਥਿਕ ਹਾਲਾਤਾਂ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਦੀ ਕਾਰਜਸ਼ੈਲੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਸਰਕਾਰ ਨੇ ਲੋਕਾਂ ਵਾਸਤੇ ਕੋਈ ਢੁਕਵਾਂ ਕੰਮ ਨਹੀਂ ਕੀਤਾ। ਇਹ ਗੱਲ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਨੇ ਕਹੀ। ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆੜੇ ਹੱਥ ਲੈਂਦੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ।
ਪੰਜਾਬ ਵਿੱਚ ਰਹਿੰਦੇ ਮਜ਼ਦੂਰਾਂ ਨੂੰ ਨਾ ਤਾਂ ਤਿੰਨ ਹਜ਼ਾਰ ਮਿਲਿਆ ਹੈ, ਉਸ ਤੋਂ ਇਲਾਵਾ ਕੋਰੋਨਾ ਦੇ ਚੱਲਦੇ ਜਿਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਸੀ, ਉਹ ਲੋਕ ਵੀ ਬਹੁਤ ਖੱਜਲ ਖੁਆਰ ਹੋਏ ਹਨ। ਕਾਂਗਰਸ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਦੇ ਨਾਮ ਕੱਟ ਦਿੱਤੇ ਗਏ। ਪਰ, ਸਮੇਂ ਸਿਰ ਕੇਂਦਰ ਵੱਲੋਂ ਭੇਜਿਆ ਗਿਆ ਰਾਸ਼ਨ ਸਮੱਗਰੀ ਵੀ ਲੋੜਵੰਦਾਂ ਤੱਕ ਨਹੀਂ ਪਹੁੰਚਿਆ। ਅਜਿਹੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਰੂਪਨਗਰ ਪ੍ਰਸ਼ਾਸਨ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।
ਸਮਾਜ ਵਿੱਚ ਰਹਿੰਦੇ ਆਮ ਲੋਕਾਂ ਤੇ ਪਿੱਛੜੇ ਵਰਗ ਨਾਲ ਸਬੰਧਤ ਲੋਕਾਂ ਦੀ ਬਹੁਜਨ ਸਮਾਜ ਪਾਰਟੀ ਹਮੇਸ਼ਾ ਹੀ ਆਵਾਜ਼ ਚੁੱਕਦਾ ਹੈ। ਇਸ ਵਾਰ ਵੀ ਬਹੁਜਨ ਸਮਾਜ ਪਾਰਟੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਕੋਰੋਨਾ ਮਹਾਂਮਾਰੀ ਦੇ ਦੌਰਾਨ ਰਹੀ ਭੂਮਿਕਾ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਨੋਟਬੰਦੀ-ਜੀਐੱਸਟੀ ਤੋਂ ਬਾਅਦ ਕੋਰੋਨਾ ਵਾਇਰਸ ਨੇ ਤੋੜਿਆ ਵਪਾਰੀਆਂ ਦਾ ਲੱਕ