ਰੂਪਨਗਰ: ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਬੀਐੱਸਪੀ ਦੇ ਵਰਕਰਾਂ ਨੇ ਰੂਪਨਗਰ ਵਿਖੇ ਰੋਸ ਮੁਜ਼ਾਹਰਾ ਕੀਤਾ। ਧਰਨਾਕਾਰੀਆਂ ਨੇ ਸੂਬਾ ਸਰਕਾਰ ਦੇ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।
ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਹਵੇਲੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਪੰਜਾਬ ਸਰਕਾਰ ਵੱਲੋਂ ਪੀਸੀਐੱਸ ਸੇਵਾਵਾਂ ਦੀਆਂ ਪ੍ਰੀਖਿਆ ਦੇਣ ਸਬੰਧੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੌਕੇ ਘਟਾ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਨੁਸੂਚਿਤ ਜਾਤੀ ਦੇ ਵਰਗ ਨਾਲ ਸੂਬਾ ਸਰਕਾਰ ਵੱਲੋਂ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਪਾਰਟੀ ਨੇ ਸਰਕਾਰ ਵੱਲੋਂ ਦਲਿਤ ਵਿਰੋਧੀ ਲਏ ਫੈਸਲਿਆਂ ਦੀ ਕੜੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: ਮੀਂਹ ਨੇ ਜਲ ਥਲ ਕੀਤਾ ਪੂਰਾ ਸ਼ਹਿਰ, ਲੋਕ ਝੱਲ ਰਹੇ ਸੀਵਰੇਜ ਦੀ ਸਮੱਸਿਆਂ
ਜਨਰਲ ਸਕੱਤਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਤਹਿਤ ਐੱਸ.ਸੀ ਵਿਦਿਆਰਥੀਆਂ ਨੂੰ ਕੋਈ ਵੀ ਲਾਭ ਦੇਣ ਵਿੱਚ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੋਵੇ ਫੇਲ ਸਾਬਿਤ ਹੋ ਰਹਿਆਂ ਹਨ। ਗਰੀਬ ਬੱਚੇ ਵੱਖ ਵੱਖ ਸਰਕਾਰੀ ਤੇ ਗੈਰ ਸਰਕਾਰੀ ਕਾਲਜਾਂ ਦੇ ਵਿੱਚ ਫੀਸਾਂ ਦੇਣ ਲਈ ਮਜਬੂਰ ਹੋ ਰਹੇ ਹਨ। ਸੂਬਾ ਸਰਕਾਰ ਨੂੰ ਸਾਰੀਆਂ ਜ਼ਰੂਰੀ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਛੇਤੀ ਹੱਲ ਕੱਡਣ ਦੀ ਅਪੀਲ ਕੀਤੀ ਗਈ।
ਬਹੁਜਨ ਸਮਾਜ ਪਾਰਟੀ ਨੇ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਆਪਣਾ ਮੰਗ ਪੱਤਰ ਰੂਪਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਗਵਰਨਰ ਨੂੰ ਭੇਜਿਆ ਹੈ।