ਰੂਪਨਗਰ: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤਾ ਬਜਟ ਕੋਰਾ ਝੂਠ ਹੈ ਜਿਸ ਨੂੰ ਹੇਰਾਫੇਰੀ ਕਰਕੇ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੱਤਰਕਾਰਾਂ ਸਾਹਮਣੇ ਕੀਤਾ। ਇਸ ਦੌਰਾਨ ਉਹ ਆਪਣੇ ਕਿਸੇ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਮੌਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਤਰੀਕੇ ਨਾਲ ਬਜਟ ਨੂੰ ਵਧਾ ਕੇ ਪੇਸ਼ ਕੀਤਾ ਗਿਆ ਹੈ ਇਸੇ ਤਰ੍ਹਾਂ ਪਿਛਲੇ ਸਾਲ ਵੀ ਬਜਟ ਵਧਾ ਕੇ ਪੇਸ਼ ਕੀਤਾ ਗਿਆ ਸੀ ਜਿਸ ਨਾਲ ਆਉਣ ਵਾਲੀਆਂ ਸਕੀਮਾਂ ਨਹੀਂ ਆ ਸਕਿਆ ਅਤੇ ਹੁਣ ਵੀ ਬਜਟ ਨੂੰ ਵਧਾ ਕੇ ਪੇਸ਼ ਕੀਤਾ ਗਿਆ ਹੈ ਐਨਾ ਪੈਸਾ ਇਨ੍ਹਾਂ ਕੋਲ ਆਉਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਹੁਣ ਵੀ ਇਨ੍ਹਾਂ ਵੱਲੋਂ 27-28 ਫੀਸਦੀ ਵਾਧਾ ਦਿਖਾ ਕੇ ਬਜਟ ਪੇਸ਼ ਕੀਤਾ ਗਿਆ ਹੈ, ਜੋ ਆਉਣ ਵਾਲੀਆਂ ਨਵੀਆਂ ਸਕੀਮਾਂ ਲਈ ਸੰਭਵ ਨਹੀਂ ਹੋਵੇਗਾ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤੀ ਆਸ ਨਹੀਂ ਰੱਖਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਅੱਜ ਸੁਖਪਾਲ ਸਿੰਘ ਖਹਿਰਾ ਨਾਲ ਹੋਇਆ ਕੱਲ੍ਹ ਕਿਸੇ ਹੋਰ ਨਾਲ ਹੋਵੇਗਾ ਇਸ ਕਰਕੇ ਅੱਜ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੇ ਖ਼ਿਲਾਫ਼ ਇਕੱਠੇ ਹੋ ਕੇ ਅਸੀਂ ਲੜੀਏ ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਸ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਉਹ ਕੇਂਦਰ ਸਰਕਾਰ ਦੇ ਯੂਏਪੀਏ ਕਾਨੂੰਨ ਦੇ ਖ਼ਿਲਾਫ਼ ਬੋਲੇ। ਇਸ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ, ਦੂਜੇ ਪਾਸੇ ਜੋ ਨਵਨੀਤ ਦੇ ਕਤਲ ਦੇ ਕੇਸ ਦੇ ਸਬੰਧ ਵਿੱਚ ਵੀ ਕੇਂਦਰ ਦੇ ਖਿਲਾਫ਼ ਖੜ੍ਹੇ ਹਨ।