ਚੰਡੀਗੜ੍ਹ: ਆਨੰਦਪੁਰ ਸਾਹਿਬ ਦੇ ਪਿੰਡ ਲਖੇਡ ਵਿੱਖੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਇੱਕ ਬੱਸ ਖੱਡ 'ਚ ਡਿੱਗ ਗਈ।
ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 1 ਬੱਚੇ ਅਤੇ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਬੱਸ ਵਿੱਚ ਤਕਰੀਬਨ 40 ਤੋਂ 50 ਲੋਕ ਸਵਾਰ ਸਨ ਜੋ ਕਿ ਇੱਕ ਵਿਆਹ ਸਮਾਗਰ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ। ਜ਼ਖ਼ਮੀਆਂ ਨੂੰ ਹਮਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।