ਰੋਪੜ: ਬੀਤੇ ਦਿਨ ਪੰਜਾਬ ਦੀ ਕੈਬਨਿਟ ਵਿੱਚ ਵਿਸਥਾਰ ਹੋਇਆ ਤਾਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਨਾਲ ਪੰਜਾਬ ਸਰਕਾਰ ਵੱਲੋਂ ਨਵਾਜਿਆ ਗਿਆ। ਕੈਬਨਿਟ ਵਜ਼ੀਰ ਬਣਨ ਤੋਂ ਇਲਵਾ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਆਦਿ ਦੀਆਂ ਤਮਾਮ ਜ਼ਿੰਮੇਵਾਰੀਆਂ ਉਨ੍ਹਾਂ ਦੇ ਹਿੱਸੇ ਆਈਆਂ ਹਨ। ਹੁਣ ਜ਼ਿੰਮੇਵਰੀਆਂ ਮਿਲਣ ਮਗਰੋਂ ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਹਿਬ ਵਿਖੇ ਪਹੁੰਚੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ। ਉਨ੍ਹਾਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਵੱਡੀ ਜ਼ਿੰਮੇਵਾਰੀ ਮਿਲੀ: ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਉੱਤੇ ਭਰੋਸਾ ਪ੍ਰਗਟ ਕਰਦੇ ਹੋਏ ਵੱਡੀ ਜ਼ਿੰਮੇਵਾਰੀ ਸੋਂਪੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ, ਲਗਨ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਸੂਬੇ ਦੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਹੋਰ ਮਿਹਨਤ ਕਰਨਗੇ। ਖੁੱਡੀਆਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵਿੱਚ ਮਿਲੀ ਵੱਡੀ ਜਿੰਮੇਵਾਰੀ ਦੀ ਸ਼ੁਰੂਆਤ ਕਰਨ ਤੋਂ ਪਹਿਲਾ ਉਹ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ। ਖੁੱਡੀਆਂ ਨੇ ਇਸ ਮੌਕੇ ਕੀਰਤਨ ਵੀ ਸਰਵਣ ਕੀਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਦੁਮਾਲਾ ਸਾਹਿਬ ਵਿੱਚ ਵੀ ਮੱਥਾ ਟੇਕਿਆ ਹੈ।
- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ, ਅੱਜ ਚੇਨਈ ਤੋਂ ਰਾਂਚੀ ਆਉਣਗੇ, ਜਾਣੋ ਪੂਰਾ ਪ੍ਰੋਗਰਾਮ
- RP Singh on Rahul Gandhi: ਰਾਹੁਲ ਗਾਂਧੀ ਦੇ ਗੁਰੂ ਨਾਨਕ ਦੇਵ ਜੀ ਵਾਲੇ ਬਿਆਨ ਉਤੇ ਆਰਪੀ ਸਿੰਘ ਦਾ ਟਵੀਟ
- Z Plus Security Update: ਮੁੱਖ ਮੰਤਰੀ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਜ਼ੈਡ ਪਲੱਸ ਸੁਰੱਖਿਆ, ਕੇਂਦਰ ਨੂੰ ਚਿੱਠੀ ਲਿਖਕੇ ਕੀਤੀ ਨਾਂਹ
ਆਸ਼ੀਰਵਾਦ ਲੈਣ ਉਪਰੰਤ ਜ਼ਿੰਮੇਵਾਰੀ ਦੀ ਸ਼ੁਰੂਆਤ: ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਹਿਬਾਨ ਦਾ ਆਸ਼ੀਰਵਾਦ ਲੈਣ ਉਪਰੰਤ ਪੰਜਾਬ ਕੈਬਨਿਟ ਦੇ ਵਜ਼ੀਰ ਵਜੋਂ ਆਪਣੀ ਜ਼ਿੰਮੇਵਾਰੀ ਸ਼ੁਰੂ ਕਰ ਰਿਹਾ ਹਾਂ। ਜੋ ਜ਼ਿੰਮੇਵਾਰੀ ਮਿਲੀ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿਰੰਤਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਵਾ ਮੌਕੇ ਉੱਤੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ, ਡੀ.ਐਸ.ਪੀ ਅਜੇ ਸਿੰਘ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸੁਆਗਤ ਲਈ ਸਭ ਦਾ ਧੰਨਵਾਦ ਵੀ ਕੀਤਾ